ਕਿਮੀ ਵਰਮਾ ਨੇ ਤਸਵੀਰਾਂ ਸਾਂਝੀਆਂ ਕਰਕੇ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ,ਪੰਜਾਬੀ ਇੰਡਸਟਰੀ ਦੇ ਪ੍ਰਫੁੱਲਿਤ ਹੋਣ 'ਤੇ ਜਤਾਈ ਖੁਸ਼ੀ

Written by  Shaminder   |  November 26th 2019 03:15 PM  |  Updated: November 26th 2019 03:15 PM

ਕਿਮੀ ਵਰਮਾ ਨੇ ਤਸਵੀਰਾਂ ਸਾਂਝੀਆਂ ਕਰਕੇ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ,ਪੰਜਾਬੀ ਇੰਡਸਟਰੀ ਦੇ ਪ੍ਰਫੁੱਲਿਤ ਹੋਣ 'ਤੇ ਜਤਾਈ ਖੁਸ਼ੀ

ਪਾਲੀਵੁੱਡ ਦੀ ਮਸ਼ਹੂਰ ਰਹੀ ਅਦਾਕਾਰਾ ਕਿਮੀ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ 'ਅਸਾਂ ਨੂੰ ਮਾਣ ਵਤਨਾਂ ਦਾ' ਫ਼ਿਲਮ ਦੀ ਪ੍ਰਮੋਸ਼ਨ ਦੇ ਦੌਰਾਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ 'ਚ ਉਨ੍ਹਾਂ ਦੇ ਕੋ-ਸਟਾਰ ਅਤੇ ਫ਼ਿਲਮ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਹਰਭਜਨ ਮਾਨ ਨਜ਼ਰ ਆ ਰਹੇ ਨੇ ।

ਹੋਰ ਵੇਖੋ:Search ਕਿਮੀ ਵਰਮਾ ਲੰਮੇ ਅਰਸੇ ਤੋਂ ਬਾਅਦ ਕਿਮੀ ਵਰਮਾ ਇਸ ਪੰਜਾਬੀ ਫ਼ਿਲਮ ’ਚ ਆਵੇਗੀ ਨਜ਼ਰ…!

https://www.instagram.com/p/B5L5GDUAMhZ/

ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਕਿਮੀ ਵਰਮਾ ਨੇ ਲਿਖਿਆ ਕਿ 'ਅਸਾਂ ਨੁੰ ਮਾਣ ਵਤਨਾਂ ਦਾ' ਦੇ ਪ੍ਰਮੋਸ਼ਨ ਦੌਰਾਨ ਲੰਡਨ 'ਚ।ਪੰਜਾਬੀ ਫ਼ਿਲਮ ਇੰਡਸਟਰੀ ਨੂੰ ਪ੍ਰਫੁੱਲਿਤ ਹੁੰਦੇ ਵੇਖ ਕੇ ਬਹੁਤ ਹੀ ਵਧੀਆ ਮਹਿਸੂਸ ਹੁੰਦਾ ਹੈ'।

https://www.instagram.com/p/B5B1PqLAudy/

ਦੱਸ ਦਈਏ ਕਿ ਕਿਮੀ ਵਰਮਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਹੁਣ ਉਹ ਵਿਦੇਸ਼ 'ਚ ਆਪਣੇ ਪਤੀ ਅਤੇ ਬੱਚਿਆਂ ਨਾਲ ਰਹਿ ਰਹੇ ਹਨ । ਪਿਛਲੇ ਲੰਮੇ ਸਮੇਂ ਤੋਂ ਪਰਿਵਾਰਕ ਰੁਝੇਵਿਆਂ ਕਾਰਨ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਤੋਂ ਦੂਰੀ ਬਣਾਈ ਹੋਈ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network