
ਪੰਜਾਬੀ ਗੀਤਾਂ ਦਾ ਜਾਦੂ ਬਾਲੀਵੁੱਡ ਸਿਤਾਰਿਆਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ ।ਦਿਲਜੀਤ ਦੋਸਾਂਝ (Diljit Dosanjh) ਦੇ ਗੀਤ ਲਵਰ ਨੂੰ ਵੀ ਸਰੋਤਿਆਂ ਦਾ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ, ਉੱਥੇ ਹੀ ਬਾਲੀਵੁੱਡ ਸਿਤਾਰਿਆਂ ਦਾ ਵੀ ਇਹ ਗੀਤ ਪਹਿਲੀ ਪਸੰਦ ਬਣ ਚੁੱਕਿਆ ਹੈ । ਹੁਣ ਤੱਕ ਇਸ ਗੀਤ ‘ਤੇ ਕਈ ਬਾਲੀਵੁੱਡ ਸਟਾਰਸ ਨੇ ਇੰਸਟਾ ਰੀਲਸ ਬਣਾਏ ਹਨ । ਹੁਣ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ (Malaika Arora) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਗੋਲਡਨ ਸਟਾਰ ਮਲਕੀਤ ਸਿੰਘ ਜਲਦ ਹੀ ਕਰਨ ਜਾ ਰਹੇ ਹਨ ਵੱਡੇ ਪਰਦੇ ’ਤੇ ਵਾਪਸੀ, ਫ਼ਿਲਮ ਦਾ ਪੋਸਟਰ ਕੀਤਾ ਸਾਂਝਾ
ਇਸ ਵੀਡੀਓ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਗੀਤ ‘ਲਵਰ’ (Lover) ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸ਼ੇਅਰ ਕੀਤਾ ਹੈ । ਇਸ ਤੋਂ ਇਲਾਵਾ ਅਦਾਕਾਰਾ ਸੰਗੀਤਾ ਬਿਜਲਾਨੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਜਿਸ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਗੀਤ ‘ਲਵਰ’ ‘ਤੇ ਆਪਣੀਆਂ ਅਦਾਵਾਂ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਦੋਂ ਤੁਸੀਂ ਜਾਣਦੇ ਹੋ ਕਿ ਲੋਕ ਤੁਹਾਨੂੰ ਮਹਿਸੂਸ ਕਰ ਸਕਦੇ ਹਨ, ਜਦੋਂ ਤੁਸੀਂ ਜਾਣਦੇ ਹੋ ਕਿ ਤੁਸੀਂ ਮਜ਼ਬੂਤ ਸਕਾਰਾਤਮਕ ਵਾਈਬਸ ਫੈਲਾਉਂਦੇ ਹੋ।
View this post on Instagram
ਜਦੋਂ ਤੁਸੀਂ ਜਾਣਦੇ ਹੋ ਕਿ ਤੁਹਾਡਾ ਦਿਲ ਇੱਕ ਇਲੈਕਟ੍ਰੋ ਮੈਗਨੇਟਿਕ ਫੀਲਡ ਪੈਦਾ ਕਰਦਾ ਹੈ, ਜੋ ਤੁਹਾਡੇ ਸਰੀਰ ਦੇ ਬਾਹਰ ਕਈ ਫੁੱਟ ਤੱਕ ਪਹੁੰਚਦਾ ਹੈ’ । ਦੋਵਾਂ ਹੀਰੋਇਨਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਮਲਾਇਕਾ ਅਰੋੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫਿੱਟਨੈਸ ਦੇ ਲਈ ਜਾਣੀ ਜਾਂਦੀ ਹੈ ਅਤੇ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ । ਜਦੋਂਕਿ ਸੰਗੀਤਾ ਬਿਜਲਾਨੀ ਨੇ ਫ਼ਿਲਮਾਂ ਤੋਂ ਦੂਰੀ ਬਣਾਈ ਹੋਈ ਹੈ । ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ ।
View this post on Instagram