Advertisment

ਅਦਾਕਾਰਾ ਮੋਨਿਕਾ ਗਿੱਲ ਨੇ ਭਾਣਜੇ ਦੀ ਤਸਵੀਰ ਕੀਤੀ ਸਾਂਝੀ, ਕਿਹਾ ਮਾਸੀ ਤੈਨੂੰ ਕਰ ਰਹੀ ਹੈ ਮਿਸ

author-image
By Shaminder
New Update
ਅਦਾਕਾਰਾ ਮੋਨਿਕਾ ਗਿੱਲ ਨੇ ਭਾਣਜੇ ਦੀ ਤਸਵੀਰ ਕੀਤੀ ਸਾਂਝੀ, ਕਿਹਾ ਮਾਸੀ ਤੈਨੂੰ ਕਰ ਰਹੀ ਹੈ ਮਿਸ
Advertisment
ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਅਦਾਕਾਰਾ ਮੋਨਿਕਾ ਗਿੱਲ ਨੇ ਆਪਣੇ ਭਾਣਜੇ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਰਾਹਿਲ ਵੱਡਾ ਹੋ ਰਿਹਾ ਹੈ । https://www.instagram.com/p/CDPJ0h0F-GS/ ਮਾਸੀ ਤੈਨੂੰ ਬਹੁਤ ਮਿਸ ਕਰਦੀ ਹੈ’। ਇਸ ਤਸਵੀਰ ‘ਚ ਉਨ੍ਹਾਂ ਦਾ ਭਾਣਜਾ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ।ਮੋਨਿਕਾ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਨੇ । https://www.instagram.com/p/CDM45EEl-mr/ ‘ਪੰਜ ਖਾਬ’, ਸਤਿ ਸ਼੍ਰੀ ਅਕਾਲ ਇੰਗਲੈਂਡ, ਯਾਰਾ ਵੇ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਵਿਦੇਸ਼ ‘ਚ ਪਲੇ ਹੋਣ ਦੇ ਬਾਵਜੂਦ ਇਹ ਅਦਾਕਾਰਾ ਪੰਜਾਬੀ ਇੰਡਸਟਰੀ ‘ਚ ਆਪਣਾ ਨਾਂਅ ਬਨਾਉਣ ‘ਚ ਕਾਮਯਾਬ ਰਹੀ ਹੈ । https://www.instagram.com/p/CDJwatulawU/ ਫ਼ਿਲਮਾਂ ਦੇ ਨਾਲ ਨਾਲ ਉਹ ਵਿਗਿਆਪਨਾਂ ਅਤੇ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੀ ਹੈ । ਉਹ ਗੁਰਸ਼ਾਨ ਸਹੋਤਾ ਦੇ ਨਾਲ ਮੰਗੀ ਹੋਈ ਹੈ ਅਤੇ ਪਿੱਛੇ ਜਿਹੇ ਉਨ੍ਹਾਂ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਉਨ੍ਹਾਂ ਦਾ ਵਿਆਹ ਵੀ ਇਸੇ ਸਾਲ ਸੀ, ਪਰ ਕੋਰੋਨਾ ਵਾਇਰਸ ਕਰਕੇ ਫ਼ਿਲਹਾਲ ਇਸ ਵਿਆਹ ਨੂੰ ਟਾਲ ਦਿੱਤਾ ਗਿਆ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment