ਅਦਾਕਾਰਾ ਮੋਨਿਕਾ ਗਿੱਲ ਦੀ ਮਾਂ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ

written by Shaminder | November 08, 2022 11:45am

ਅਦਾਕਾਰਾ ਮੋਨਿਕਾ ਗਿੱਲ (Monica Gill) ਦੀ ਮਾਂ (Mother )ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਮੋਨਿਕਾ ਗਿੱਲ ਅਕਸਰ ਆਪਣੀ ਮਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਅਤੇ ਆਪਣੇ ਪਰਿਵਾਰ ਦੇ ਨਾਲ ਉਹ ਅਕਸਰ ਸਮਾਂ ਬਿਤਾਉਂਦੀ ਨਜ਼ਰ ਆਉਂਦੀ ਹੈ ।

Monica Gill ,,, image Source : Instagram

ਹੋਰ ਪੜ੍ਹੋ : ਕਾਮੇਡੀਅਨ ਸੁਨੀਲ ਪਾਲ ਨੇ ਉਰਫ਼ੀ ਜਾਵੇਦ ‘ਤੇ ਸਾਧਿਆ ਨਿਸ਼ਾਨਾ, ਕਿਹਾ ‘ਅੰਗ ਪ੍ਰਦਰਸ਼ਨ ਚਾਰ ਦਿਨਾਂ ਦੀ ਸ਼ੌਹਰਤ ਹੋਵੇਗੀ ਹਾਸਲ’

ਕੁਝ ਸਮਾਂ ਪਹਿਲਾਂ ਹੀ ਅਦਾਕਾਰਾ ਦੀ ਮੰਗਣੀ ਵੀ ਹੋਈ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਕਾਫੀ ਵਾਇਰਲ ਹੋਏ ਸਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ ਅਤੇ ਆਪਣੀ ਅਦਾਕਾਰੀ ਦੀ ਬਦੌਲਤ ਉਸ ਨੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ ।

Monica Gill parents , Image Source : Instagram

ਹੋਰ ਪੜ੍ਹੋ : 9 ਨਵੰਬਰ ਨੂੰ ਗੁਰਿੰਦਰ ਡਿੰਪੀ ਦਾ ਵੱਡੀ ਧੀ ਦੇ ਵਿਦੇਸ਼ ਪਰਤਣ ਤੋਂ ਬਾਅਦ ਹੋਵੇਗਾ ਅੰਤਿਮ ਸਸਕਾਰ, ਬਿੰਨੂ ਢਿੱਲੋਂ ਨੇ ਜਾਣਕਾਰੀ ਕੀਤੀ ਸਾਂਝੀ

ਹੁਣ ਤੱਕ ਉਹ ਯਾਰਾ ਵੇ, ਸਰਦਾਰ ਜੀ 2, ਸਤਿ ਸ਼੍ਰੀ ਅਕਾਲ ਇੰਗਲੈਂਡ, ਅੰਬਰਸਰੀਆ, ਕਪਤਾਨ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਦਿਖਾਈ ਦਿੱਤੀ ਸੀ । ਮੋਨਿਕਾ ਗਿੱਲ ਅਦਾਕਾਰੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਾਡਲਿੰਗ ਦੇ ਖੇਤਰ ‘ਚ ਸਰਗਰਮ ਸੀ ।

Monica Gill Image Source : Instagram

ਉਸ ਨੇ 2014 ‘ਚ ਮਿਸ ਇੰਡੀਆ ਵਰਲਡ ਵਾਈਡ ਦਾ ਖਿਤਾਬ ਵੀ ਜਿੱਤਿਆ ਸੀ ਅਤੇ ਉਹ ਮਿਸ ਯੂਐੱਸਏ ਦੀ ਜੇਤੂ ਵੀ ਰਹਿ ਚੁੱਕੀ ਹੈ ।

 

View this post on Instagram

 

A post shared by Monica Gill (@monica_gill1)

You may also like