ਮੋਨਿਕਾ ਗਿੱਲ ਦੀ ਆਪਣੇ ਮੰਗੇਤਰ ਗੁਰਸ਼ਾਨ ਦੇ ਨਾਲ ਤਸਵੀਰ ਹੋਈ ਵਾਇਰਲ 

written by Shaminder | June 14, 2019

ਮੋਨਿਕਾ ਗਿੱਲ ਦੀ ਆਪਣੇ ਮੰਗੇਤਰ ਗੁਰਸ਼ਾਨ ਸਹੋਤਾ ਨਾਲ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਇਸ ਤਸਵੀਰ 'ਚ ਮੋਨਿਕਾ ਗਿੱਲ ਸ਼ਾਰਟ ਸਕਰਟ 'ਚ ਨਜ਼ਰ ਆ ਰਹੇ ਹਨ । ਇਸ ਆਊਟ ਫਿੱਟ 'ਚ ਉਹ ਬਹੁਤ ਹੀ ਖ਼ੂਬਸੂਰਤ ਅਤੇ ਕੂਲ ਦਿਖਾਈ ਦੇ ਰਹੇ ਹਨ ਜਦਕਿ ਗੁਰਸ਼ਾਨ ਸਹੋਤਾ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੇ ਹਨ । ਹੋਰ ਵੇਖੋ :ਪੰਜਾਬੀ ਅਦਾਕਾਰਾ ਮੋਨਿਕਾ ਦੀ ਹੋਈ ਕੁੜਮਾਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ https://www.instagram.com/p/BxE9Bk-HI3P/ ਇਸ ਤਸਵੀਰ ਨੂੰ ਮੋਨਿਕਾ ਗਿੱਲ ਦੇ ਪ੍ਰਸ਼ੰਸਕ ਪਸੰਦ ਕਰ ਰਹੇ ਹਨ ਅਤੇ ਲਗਾਤਾਰ ਇਸ 'ਤੇ ਕਮੈਂਟ ਕਰ ਰਹੇ ਹਨ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਗੁਰਸ਼ਾਨ ਸਹੋਤਾ ਨਾਲ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਦੀ ਮੰਗਣੀ ਹੋਈ ਹੈ ਅਤੇ ਮੰਗਣੀ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਸੀ ਜਿਸ 'ਚ ਉਹ ਆਪਣੇ ਮੰਗੇਤਰ ਗੁਰਸ਼ਾਨ ਸਹੋਤਾ ਨਾਲ ਡਾਂਸ ਕਰਦੇ ਹੋਏ ਨਜ਼ਰ ਆਏ ਸਨ । https://www.instagram.com/p/ByrhOKQl6M5/ ਦੋਨਾਂ ਦੇ ਇਸ ਵੀਡੀਓ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਗੁਰਸ਼ਾਨ ਨਾਲ ਮੁੜ ਤੋਂ ਇੱਕ ਤਸਵੀਰ ਵਾਇਰਲ ਹੋਈ ਹੈ ।

0 Comments
0

You may also like