ਨੀਰੂ ਬਾਜਵਾ ਨੇ ਆਪਣੀ ਵੱਡੀ ਧੀ ਨਾਲ ਸਾਂਝਾ ਕੀਤਾ ਵੀਡੀਓ

Written by  Shaminder   |  February 12th 2020 10:54 AM  |  Updated: February 12th 2020 10:55 AM

ਨੀਰੂ ਬਾਜਵਾ ਨੇ ਆਪਣੀ ਵੱਡੀ ਧੀ ਨਾਲ ਸਾਂਝਾ ਕੀਤਾ ਵੀਡੀਓ

ਨੀਰੂ ਬਾਜਵਾ ਦੇ ਘਰ ਦੋ ਜੁੜਵਾ ਬੱਚੀਆਂ ਨੇ ਜਨਮ ਲਿਆ ਹੈ ।ਜਿਨ੍ਹਾਂ ਦਾ ਖੁਲਾਸਾ ਉਨ੍ਹਾਂ ਦੀ ਭੈਣ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਕੀਤਾ ਸੀ । ਹੁਣ ਨੀਰੂ ਬਾਜਵਾ ਨੇ ਆਪਣੀ ਸਭ ਤੋਂ ਵੱਡੀ ਧੀ ਅਨਾਇਆ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ 'ਚ ਉਨ੍ਹਾਂ ਦੀ ਬੱਚੀ ਪਸ਼ੂਆਂ ਨੂੰ ਪੱਠੇ ਪਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ ।

https://www.instagram.com/p/B8bu3eChPxN/

ਨੀਰੂ ਬਾਜਵਾ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ  ਹਿੱਟ ਫ਼ਿਲਮਾਂ ਦਿੱਤੀਆਂ ਹਨ ਜਿਸ 'ਚ 'ਜੱਟ ਐਂਡ ਜੂਲੀਅਟ', 'ਛੜਾ' ਅਤੇ ਹੋਰ ਕਈ ਫ਼ਿਲਮਾਂ ਸ਼ਾਮਿਲ ਹਨ । ਜਿਨ੍ਹਾਂ 'ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।

https://www.instagram.com/p/B8Rc5TwhWTi/

ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਦੱਸ ਦਈਏ ਕਿ ਉਹ  'ਚੰਨੋ ਕਮਲੀ ਯਾਰ' ਫ਼ਿਲਮ ਦੇ ਦੌਰਾਨ ਵੀ ਪ੍ਰੈਗਨੇਂਟ ਸੀ ਅਤੇ ਹੁਣ  ਉਹ ਆਪਣੀ ਫ਼ਿਲਮ ਬਿਊਟੀਫੁਲ ਬਿੱਲੋ ਦੀ ਸ਼ੂਟਿੰਗ ਦੇ ਦੌਰਾਨ ਵੀ ਪ੍ਰੈਗਨੇਂਸੀ ਦੇ ਦੌਰਾਨ ਹੀ ਉਨ੍ਹਾਂ ਨੇ ਇਸ ਫ਼ਿਲਮ ਦੀ ਸ਼ੂਟਿੰਗ ਪੂਰੀ ਕੀਤੀ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network