Thursday, 28th of May 2026

ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਭਰਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Reported by: PTC Punjabi Desk | Edited by: Shaminder  |  October 11th 2021 10:41 AM |  Updated: October 11th 2021 10:41 AM

ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਭਰਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਨੀਰੂ ਬਾਜਵਾ (Neeru Bajwa )ਨੇ ਆਪਣੇ ਭਰਾ ਦੇ ਵਿਆਹ (Brother Wedding) ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਕਾਫੀ ਖੁਸ਼ ਨਜ਼ਰ ਆ ਰਹੀ ਹੈ । ਇੱਕ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਨੱਚਦੀ ਹੋਈ ਨਜ਼ਰ ਆ ਰਹੀ ਹੈ ।

Image Source: Instagram

ਹੋਰ ਪੜ੍ਹੋ : ਪੁੱਤਰ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਫੁੱਟ-ਫੁੱਟ ਕੇ ਰੋਂਦੀ ਨਜ਼ਰ ਆਈ ਗੌਰੀ ਖ਼ਾਨ, ਵੀਡੀਓ ਵਾਇਰਲ

ਜਦੋਂਕਿ ਦੂਜੀ ਤਸਵੀਰ ‘ਚ ਉਹ ਜਾਗੋ ਕੱਢਦੀ ਹੋਈ ਦਿਖਾਈ ਦੇ ਰਹੀ ਹੈ ।ਜਦੋਂਕਿ ਕੁਝ ਹੋਰ ਤਸਵੀਰਾਂ ‘ਚ ਉਹ ਆਪਣੀਆਂ ਭੈਣਾਂ ਰੁਬੀਨਾ ਅਤੇ ਸਬਰੀਨਾ ਬਾਜਵਾ ਦੇ ਨਾਲ ਦਿਖਾਈ ਦੇ ਰਹੀ ਹੈ ।

Neeru Bajwa pp-min (5)

ਇਸ ਤੋਂ ਇਲਾਵਾ ਉਸ ਨੇ ਆਪਣੀਆਂ ਤਿੰਨਾਂ ਬੇਟੀਆਂ ਦੀ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਨੀਰੂ ਬਾਜਵਾ ਨੇ ਬੀਤੇ ਦਿਨੀਂ ਵੀ ਆਪਣੇ ਭਰਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by Neeru Bajwa (@neerubajwa)

ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਜਲਦ ਹੀ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।

 


Popular Posts