ਅਦਾਕਾਰਾ ਨੀਰੂ ਬਾਜਵਾ ਨੇ ਪੂਲ ਪਾਰਟੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

written by Shaminder | February 19, 2022

ਅਦਾਕਾਰਾ ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੇ ਪਰਿਵਾਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਬੀਤੇ ਦਿਨੀਂ ਵੀ ਉਸ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਸੀ । ਜਿਸ ਤੋਂ ਬਾਅਦ ਅਦਾਕਾਰਾ ਨੀਰੂ ਬਾਜਵਾ ਨੇ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ (Pics) ਪਤੀ ਦੇ ਨਾਲ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਪੂਲ ਪਾਰਟੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਡਿਜ਼ਨੀ ਲੈਂਡ ਦੀਆਂ ਹਨ ਜਿੱਥੇ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਪਹੁੰਚੀ ਹੋਈ ਹੈ ।ਨੀਰੂ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਆਪਣੇ ਕਮੈਂਟਸ ਦੇ ਰਹੇ ਹਨ ।

neeru bajwa image From instagram

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ

ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ਪਾਣੀ ਚ’ ਮਧਾਣੀ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆ ਚੁੱਕੀ ਹੈ । ਨੀਰੂ ਬਾਜਵਾ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਭਾਵੇਂ ਉਹ ਸੰਜੀਦਾ ਹੋਣ, ਰੋਮਾਂਟਿਕ ਜਾਂ ਫਿਰ ਕਾਮਿਕ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ਚ ਵੀ ਅਦਾਕਾਰੀ ਕਰ ਚੁੱਕੀ ਹੈ।

neeru bajwa with daughters image From instagram

ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ‘ਚ ਵੀ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਪਰ ਬਾਲੀਵੁੱਡ ‘ਚ ਕੰਮ ਕਰਨ ਦਾ ਤਜ਼ੁਰਬਾ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ । ਜਿਸ ਕਾਰਨ ਅਦਾਕਾਰਾ ਨੇ ਬਾਲੀਵੁੱਡ ਤੋਂ ਕਿਨਾਰਾ ਕਰ ਲਿਆ ਹੈ । ਹੁਣ ਉਹ ਜ਼ਿਆਦਾਤਰ ਪੰਜਾਬੀ ਫ਼ਿਲਮਾਂ ‘ਚ ਹੀ ਕੰਮ ਕਰਦੀ ਨਜ਼ਰ ਆਉਂਦੀ ਹੈ । ਉਸ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਉਸ ਦੀਆਂ ਤਿੰਨ ਧੀਆਂ ਹਨ ।ਜਿਨ੍ਹਾਂ ਦੇ ਨਾਲ ਅਕਸਰ ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

 

View this post on Instagram

 

A post shared by Neeru Bajwa (@neerubajwa)

You may also like