ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਧੀਆਂ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ
ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਧੀਆਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੀਆਂ ਧੀਆਂ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਚਾਰੇ ਜਣੀਆਂ ਪਾਰਕ ‘ਚ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਹਾਲੀਵੁੱਡ ਗਾਇਕਾ ਦਾ ਗਾਇਕਾ ਦਾ ਗੀਤ ਚੱਲ ਰਿਹਾ ਹੈ ।
Image From Instagram
ਹੋਰ ਪੜ੍ਹੋ : ਕਮਾਲ ਆਰ ਖਾਨ ਨੇ ਮੀਕਾ ਸਿੰਘ ’ਤੇ ਲਗਾਏ ਗੰਭੀਰ ਇਲਜ਼ਾਮ, ਕਿਹਾ ਮੇਰੇ ਤਰਲੇ ਕੱਢਦਾ ਸੀ ਮੀਕਾ
Image From Instagram
ਅਦਾਕਾਰਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀਆਂ ਧੀਆਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਸ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ ।
Image From Instagram
ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ। ਉਨ੍ਹਾਂ ਨੇ ਬਾਲੀਵੁੱਡ ਫਿਲਮਾਂ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।
View this post on Instagram
ਏਨੀਂ ਦਿਨੀਂ ਉਹ ਅੰਮ੍ਰਿਤ ਮਾਨ ਦੇ ਗੀਤ ‘ਚ ਨਜ਼ਰ ਆ ਰਹੇ ਹਨ । ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।