ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

written by Shaminder | October 27, 2022 11:18am

ਅਦਾਕਾਰਾ ਨੀਰੂ ਬਾਜਵਾ (Neeru Bajwa ) ਦੀ ਭੈਣ ਰੁਬੀਨਾ ਬਾਜਵਾ (Rubina Bajwa )ਦਾ ਵਿਆਹ (Wedding) ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਲਾਲ ਸੁਰਖ ਜੋੜੇ ‘ਚ ਸੱਜੀ ਹੋਈ ਨਜ਼ਰ ਆ ਰਹੀ ਹੈ । ਦੋਵਾਂ ਨੇ 26 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ।

Rubina Bajwa Wedding,,- Image Source :instagram

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ ਦਾ ਹੋਇਆ ਦਿਹਾਂਤ, ਬਾਲੀਵੁੱਡ ਹਸਤੀਆਂ ਨੇ ਜਤਾਇਆ ਸੋਗ

ਜਿਸ ਦੀਆਂ ਤਸਵੀਰਾਂ ਗੁਰਬਖਸ਼ ਚਾਹਲ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਵ-ਵਿਆਹੀ ਜੋੜੀ ਬਹੁਤ ਹੀ ਖ਼ੂਬਸੂਰਤ ਲੱਗ ਰਹੀ ਸੀ ।

Rubina Bajwa Wedding Image Source : instagram

ਹੋਰ ਪੜ੍ਹੋ : ਹਰਮਨ ਮਾਨ ਨੇ ਲੰਡਨ ਟਰਿਪ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਰੁਬੀਨਾ ਨੇ ਆਪਣੇ ਵਿਆਹ ‘ਤੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ, ਜਦੋਂਕਿ ਗੁਰਬਖਸ਼ ਚਾਹਲ ਨੇ ਆਫ਼ ਵ੍ਹਾਈਟ ਕਲਰ ਦਾ ਸੂਟ ਪਾਇਆ ਹੋਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਵੀ ਅਦਾਕਾਰਾ ਨੂੰ ਉਸ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦੇ ਰਹੇ ਹਨ ।

Rubina Bajwa Wedding Image Source : Instagram

ਰੁਬੀਨਾ ਬਾਜਵਾ ਨੇ ਆਪਣੇ ਦੋਸਤ ਗੁਰਬਖਸ਼ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਮੰਗਣੀ ਕਰਵਾਈ ਸੀ ਅਤੇ ਉਦੋਂ ਹੀ ਉਸ ਨੇ ਆਪਣੇ ਵਿਆਹ ਦੀ ਡੇਟ ਦਾ ਖੁਲਾਸਾ ਕੀਤਾ ਸੀ । ਨੀਰੂ ਬਾਜਵਾ ਵਾਂਗ ਰੁਬੀਨਾ ਬਾਜਵਾ ਵੀ ਇੱਕ ਵਧੀਆ ਅਦਾਕਾਰਾ ਹੈ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ।

 

View this post on Instagram

 

A post shared by Neeru Bajwa (@neerubajwa)

You may also like