ਅਦਾਕਾਰਾ ਨਿਸ਼ਾ ਬਾਨੋ ਅਤੇ ਗਾਇਕ ਸਮੀਰ ਮਾਹੀ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਅਦਾਕਾਰਾ ਨਿਸ਼ਾ ਬਾਨੋ ਅਤੇ ਗਾਇਕ ਸਮੀਰ ਮਾਹੀ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਚਾਰੇ ਪਾਸੇ ਵੈਡਿੰਗ ਪ੍ਰੋਗਰਾਮ ਹੋ ਰਹੇ ਹਨ। ਜੀ ਹਾਂ ਪੰਜਾਬ ‘ਚ ਜ਼ਿਆਦਾਤਰ ਵਿਆਹ ਸਰਦ ਰੁੱਤ ਵਿੱਚ ਹੀ ਹੁੰਦੇ ਹਨ। ਜਿਸ ਦੇ ਚੱਲਦੇ ਕਈ ਪੰਜਾਬੀ ਕਲਾਕਾਰਾਂ ਦੇ ਵਿਆਹ ਹੋ ਰਹੇ ਨੇ। ਜੀ ਹਾਂ ਇੱਕ ਹੋਰ ਕਲਾਕਾਰ ਜੋੜੇ ਵਿਆਹ ਦੇ ਬੰਧਨ ‘ਚ ਬੱਝ ਗਿਆ ਹੈ। ਅਦਾਕਾਰਾ ਨਿਸ਼ਾ ਬਾਨੋ ਅਤੇ ਉਨ੍ਹਾਂ ਦੇ ਕਲਾਕਾਰ ਬੁਆਏ ਫ੍ਰੈਂਡ ਤੇ ਗਾਇਕ ਸਮੀਰ ਮਾਹੀ ਵਿਆਹ ਦੇ ਬੰਧਨ ‘ਚ ਬੱਝ ਗਏ ਹਨ (Actress Nisha Bano Gets Married To singer Sameer Mahi )।

ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਖੁਦ ਗਾਇਕਾ ਅਤੇ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ ਦੇ ਰਹੇ ਨੇ। ਗਾਇਕਾ ਮਿਸ ਪੂਜਾ, ਦਰਸ਼ਨ ਔਲਖ ਅਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਨਿਸ਼ਾ ਬਾਨੋ ਅਤੇ ਸਮੀਰ ਮਾਹੀ ਨੂੰ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਕਰਨ ਦੇ ਲਈ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ । ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਨਿਸ਼ਾ ਬਾਨੋ ਅਤੇ ਸਮੀਰ ਮਾਹੀ ਕਈ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ। ਦੋਵਾਂ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਛੁਪਾਇਆ ਨਹੀਂ ਸੀ। ਜਿਸ ਕਰਕੇ ਦੋਵੇਂ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਸਨ। ਦੱਸ ਦਈਏ ਸਮੀਰ ਮਾਹੀ ਵੀ ਪੰਜਾਬੀ ਮਨੋਰੰਜਨ ਜਗਤ ਦੇ ਨਾਲ ਜੁੜੇ ਹੋਏ ਨੇ, ਉਹ ਪੰਜਾਬੀ ਗਾਇਕ ਨੇ। ਇਸ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓਜ਼ ‘ਚ ਬਤੌਰ ਮਾਡਲ ਵੀ ਕੰਮ ਕਰ ਚੁੱਕੇ ਹਨੇ। ਸਮੀਰ ਮਾਹੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ ਜਿਵੇਂ ‘ਪਿਆਰ ਕਿੰਨਾ ਕਰਦੀ’, ‘ਨੀ ਗੱਲ ਸੁਣ’, ‘ਬੋਲੀਆਂ’, ‘ਮਿੱਤਰਾਂ ਦੀ ਰੇਂਜ’, ‘ਯਾਰੀਆਂ’ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
