ਅਦਾਕਾਰਾ ਪ੍ਰੀਤੀ ਜ਼ਿੰਟਾ ਬਣੀ ਮਾਂ, ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

written by Shaminder | November 18, 2021

ਅਦਾਕਾਰਾ ਪ੍ਰੀਤੀ ਜ਼ਿੰਟਾ (Preity Zinta) ਦੇ ਘਰੋਂ ਖੁਸ਼ੀ ਦੀ ਖ਼ਬਰ ਆਈ ਹੈ । ਉਹ ਇਹ ਹੈ ਕਿ ਅਦਾਕਾਰਾ ਦੇ ਘਰ ਜੁੜਵਾ ਬੱਚਿਆਂ (Twins Baby) ਨੇ ਜਨਮ ਲਿਆ ਹੈ ਅਤੇ ਦੋਵੇਂ ਸੈਰੋਗੇਸੀ (surrogate ) ਦੇ ਜ਼ਰੀਏ ਮਾਪੇ ਬਣੇ ਹਨ । ਇਸ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ । ਪ੍ਰੀਤੀ ਜ਼ਿੰਟਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸਾਰਿਆਂ ਨੂੰ ਹੈਲੋ, ਮੈਂ ਤੁਹਾਡੇ ਸਭ ਦੇ ਨਾਲ ਇੱਕ ਖ਼ਬਰ ਸਾਂਝੀ ਕਰਨਾ ਚਾਹੁੰਦੀ ਹਾਂ ਕਿ ਜੀਨ ਤੇ ਮੈਂ ਬਹੁਤ ਖੁਸ਼ ਹਾਂ ਅਤੇ ਅਸੀਂ ਆਪਣੇ ਜੁੜਵਾ ਬੱਚਿਆਂ ਦਾ ਪਰਿਵਾਰ ‘ਚ ਸਵਾਗਤ ਕਰਦੇ ਹਾਂ ।

preity zinta image From instagram

ਹੋਰ ਪੜ੍ਹੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ, ਹਾਲੀਵੁੱਡ ਵਿੱਚ ਕਰਨ ਜਾ ਰਹੇ ਹਨ ਡੈਬਿਊ

ਆਪਣੀ ਜ਼ਿੰਦਗੀ ਦੇ ਇਸ ਨਵੇਂ ਪੜਾਅ ਲਈ ਅਸੀਂ ਬਹੁਤ ਹੀ ਉਤਸ਼ਾਹਿਤ ਹਾਂ । ਇਸ ਸ਼ਾਨਦਾਰ ਯਾਤਰਾ ਦਾ ਹਿੱਸਾ ਬਣਨ ਦੇ ਲਈ ਡਾਕਟਰਾਂ, ਨਰਸਾਂ ਅਤੇ ਸਾਡੇ ਸੈਰੋਗੇਟ ਦਾ ਦਿਲੋਂ ਧੰਨਵਾਦ’।

Preity_Zinta image From instagram

ਅਦਾਕਾਰਾ ਦੇ ਮਾਂ ਬਣਨ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ । ਪ੍ਰੀਤੀ ਜ਼ਿੰਟਾ ਨੇ ਵਿਦੇਸ਼ੀ ਮੂਲ ਦੇ ਸ਼ਖਸ਼ ਦੇ ਨਾਲ ਵਿਆਹ ਰਚਾਇਆ ਸੀ । ਜਿਸ ਤੋਂ ਬਾਅਦ ਉਸ ਨੇ ਬਾਲੀਵੁੱਡ ਤੋਂ ਦੂਰੀ ਬਣਾ ਲਈ ਸੀ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਜੁੜੀ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਹ ਆਪਣੇ ਬਗੀਚੇ ‘ਚ ਉਗਾਈਆਂ ਸਬਜ਼ੀਆਂ ਦੇ ਵੀਡੀਓਜ਼ ਅਕਸਰ ਸਾਂਝੇ ਕਰਦੀ ਰਹਿੰਦੀ ਹੈ ।

 

View this post on Instagram

 

A post shared by Preity G Zinta (@realpz)

You may also like