ਅਦਾਕਾਰਾ ਰਵੀਨਾ ਟੰਡਨ ਦੇ ਪਰਿਵਾਰ ‘ਚ ਹੋਇਆ ਇਜ਼ਾਫਾ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਜਾਣਕਾਰੀ

written by Shaminder | September 08, 2020

ਅਦਾਕਾਰਾ ਰਵੀਨਾ ਟੰਡਨ ਦੇ ਘਰ ਇੱਕ ਵਾਰ ਮੁੜ ਤੋਂ ਖੁਸ਼ੀਆਂ ਨੇ ਦਸਤਕ ਦਿੱਤੀ ਹੈ । ਕਿਉਂਕਿ ਉਨ੍ਹਾਂ ਦੇ ਘਰ ਇੱਕ ਨਹੀਂ, ਦੋ ਨਹੀਂ, ਚਾਰ ਛੋਟੇ-ਛੋਟੇ ਮਹਿਮਾਨ ਆਏ ਨੇ । ਦਰਅਸਲ ਰਵੀਨਾ ਦੇ ਘਰ ਉਨ੍ਹਾਂ ਦੀ ਕੁੱਤੀ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ‘ਸਾਡਾ ਪਰਿਵਾਰ ਵੱਧ ਫੁਲ ਰਿਹਾ ਹੈ’ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । https://www.instagram.com/p/CE08zKAHrIE/ ਰਵੀਨਾ ਟੰਡਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਇਸ ਦੇ ਨਾਲ ਹੀ ਕਈ ਰਿਆਲਟੀ ਸ਼ੋਅਜ਼ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । https://www.instagram.com/p/CEo0GaLHQU7/ ਉਨ੍ਹਾਂ ਨੇ ਬਾਲੀਵੁੱਡ ਨੂੰ ‘ਮੋਹਰਾ’, ‘ਜ਼ਮਾਨਾ ਦੀਵਾਨਾ’, ‘ਸ਼ੂਲ’, ‘ਕੀਮਤ’ ਸਣੇ ਕਈ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ ।ਅਕਸ਼ੇ ਕੁਮਾਰ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

0 Comments
0

You may also like