
Rubina Bajwa announces her wedding date: ਲਓ ਜੀ ਨੀਰੂ ਬਾਜਵਾ ਦੀ ਛੋਟੀ ਭੈਣ ਅਤੇ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ਵਿਆਹ ਕਰਵਾਉਣ ਜਾ ਰਹੀ ਹੈ। ਲਓ ਜੀ ਬਹੁਤ ਜਲਦ ਬਾਜਵਾ ਪਰਿਵਾਰ ‘ਚ ਸ਼ਹਿਨਾਈਆਂ ਵੱਜਣ ਵਾਲੀਆਂ ਹਨ।
ਰੁਬੀਨਾ ਬਾਜਵਾ ਜੋ ਕਿ ਕਈ ਸਾਲਾਂ ਤੋਂ ਆਪਣੇ ਬੁਆਏ ਫ੍ਰੈਂਡ ਗੁਰਬਕਸ਼ ਚਾਹਲ (Gurbaksh Chahal ) ਦੇ ਰਿਲੇਸ਼ਨਸ਼ਿਪ ‘ਚ ਹਨ। ਪਿਛਲੇ ਸਾਲ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਗੁਰਬਕਸ਼ ਚਾਹਲ ਨੇ ਰੁਬੀਨਾ ਨੂੰ ਵਿਆਹ ਦੇ ਲਈ ਪ੍ਰਪੋਜ਼ ਕੀਤਾ ਸੀ। ਦੋਵਾਂ ਦੀ ਮੰਗਣੀ ਹੋ ਗਈ ਸੀ। ਪਰ ਹੁਣ ਦੋਵਾਂ ਦੇ ਵਿਆਹ ਦੀ ਤਾਰੀਕ ਸਾਹਮਣੇ ਆ ਚੁੱਕੀ ਹੈ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਲੌਕੀ ਨਾਲ ਸਾਂਝੀ ਕੀਤੀ ਤਸਵੀਰ ਨਾਲ ਹੀ ‘Panchayat’ ਦੇ ਪ੍ਰਧਾਨ ਜੀ ਦਾ ਕੀਤਾ ਧੰਨਵਾਦ
ਰੁਬੀਨਾ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਵਿਆਹ ਦੀ ਤਾਰੀਕ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- ‘It's official... ਤਾਰੀਕ ਪੱਕੀ ਹੋ ਗਈ ਹੈ October 26th, 2022...ਮੈਂ ਬਹੁਤ ਹੀ ਉਤਸ਼ਾਹਿਤ ਹਾਂ ਆਪਣੇ Prince Charming @gchahal... ਜੋ ਨਾ ਸਿਰਫ ਮੇਰਾ ਅਸਲ-ਜੀਵਨ ਹੀਰੋ ਹੈ, ਬਲਕਿ ਮੇਰੀ ਪੂਰੀ ਪ੍ਰਤਿਭਾ ਵੀ ਹੈ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।
ਜੇ ਗੱਲ ਕਰੀਏ ਰੁਬੀਨਾ ਬਾਜਵਾ ਦੀ ਤਾਂ ਉਹ ਆਪਣੀ ਵੱਡੀ ਭੈਣ ਵਾਂਗ ਪੰਜਾਬੀ ਫ਼ਿਲਮੀ ਜਗਤ ‘ਚ ਕੰਮ ਕਰ ਰਹੀ ਹੈ। ਕੈਨੇਡਾ ਦੀ ਜੰਮੀ-ਪਲੀ ਰੁਬੀਨਾ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2017 ਵਿੱਚ ਜੱਸੀ ਗਿੱਲ ਅਤੇ ਬੱਬਲ ਰਾਏ ਦੇ ਨਾਲ ਪੰਜਾਬੀ ਫ਼ਿਲਮ ‘ਸਰਗੀ’ ਦੇ ਨਾਲ ਕੀਤੀ ਸੀ। ਉਹ ਕਈ ਫ਼ਿਲਮਾਂ ਜਿਵੇਂ ‘ਲਾਈਆ ਜੇ ਯਾਰੀਆਂ’, ‘ਮੁੰਡਾ ਹੀ ਚਾਹੀਦਾ’, ‘ਲਾਵਾਂ ਫੇਰੇ’ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਜਲਵੇ ਬਿਖੇਰ ਚੁੱਕੀ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਹਨ ।

ਦੱਸ ਦਈਏ ਰੁਬੀਨਾ ਬਾਜਵਾ ਅਕਸਰ ਹੀ ਆਪਣੇ ਮੰਗੇਤਰ ਗੁਰਬਕਸ਼ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ। ਦੋਵੇਂ ਇਕੱਠੇ ਕੁਆਲਟੀ ਟਾਈਮ ਬਿਤਾਉਂਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ।