ਅਦਾਕਾਰਾ ਸਾਰਾ ਅਲੀ ਖ਼ਾਨ ਨੇ ਲੇਹ ਲੱਦਾਖ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਹੋ ਰਹੀ ਵਾਇਰਲ

written by Shaminder | September 02, 2021

ਅਦਾਕਾਰਾ ਸਾਰਾ ਅਲੀ ਖ਼ਾਨ  (Sara Ali Khan) ਏਨੀਂ ਦਿਨੀਂ ਲੇਹ ਲੱਦਾਖ ‘ਚ ਸਮਾਂ ਬਿਤਾ ਰਹੀ ਹੈ । ਉੱਥੋਂ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਲਗਾਤਾਰ ਸ਼ੇਅਰ ਕਰ ਰਹੀ ਹੈ । ਅਦਾਕਾਰਾ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਲੱਦਾਖ ਦੇ ਗੁਰਦੁਆਰਾ ਪੱਥਰ ਸਾਹਿਬ (Gurdwara Pathar Sahib)  ‘ਚ ਮੱਥਾ ਟੇਕਣ ਦੇ ਲਈ ਪਹੁੰਚੀ ਹੈ । ਗੁਰਦੁਆਰਾ ਸਾਹਿਬ ਦੇ ਬਾਹਰ ਸਾਰਾ ਅਲੀ ਖ਼ਾਨ ਆਪਣੀ ਸਹੇਲੀਆਂ ਦੇ ਨਾਲ ਖੜੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਸੁਨੀਲ ਸ਼ੈੱਟੀ ਨੇ ਸਾਂਝਾ ਕੀਤਾ ਕੀਤਾ ਵੀਡੀਓ, ਸੇਬ ਤੋੜਦਾ ਨਜ਼ਰ ਆਇਆ ਅਦਾਕਾਰ

ਸਾਰਾ ਅਲੀ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ ਸਾਰਾ ਅਲੀ ਖ਼ਾਨ ਨੇ ਕਸ਼ਮੀਰ ਦੀਆਂ ਹਸੀਨ ਵਾਦੀਆਂ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਸਾਰਾ ਅਲੀ ਖ਼ਾਨ ਕਿਸੇ ਪੁਰਾਣੇ ਹਿੰਦੀ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Sara Ali Khan

ਸਾਰਾ ਅਲੀ ਖ਼ਾਨ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਬੀਤੇ ਦਿਨੀਂ ਉਸ ਨੇ ਆਪਣੇ ਪਿਤਾ ਸੈਫ ਅਲੀ ਖ਼ਾਨ ਦੇ ਜਨਮ ਦਿਨ ‘ਤੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

 

View this post on Instagram

 

A post shared by Instant Pollywood (@instantpollywood)

ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਗਈਆਂ ਸਨ। ਸਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਸਾਰਾ ਅਲੀ ਖ਼ਾਨ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।

0 Comments
0

You may also like