ਅਦਾਕਾਰਾ ਸ਼ਬਾਨਾ ਆਜ਼ਮੀ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਈ ਗਈ, ਅਦਾਕਾਰਾ ਨੇ ਸਾਂਝੀ ਕੀਤੀ ਜਾਣਕਾਰੀ

Written by  Shaminder   |  February 01st 2022 02:10 PM  |  Updated: February 01st 2022 02:10 PM

ਅਦਾਕਾਰਾ ਸ਼ਬਾਨਾ ਆਜ਼ਮੀ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਈ ਗਈ, ਅਦਾਕਾਰਾ ਨੇ ਸਾਂਝੀ ਕੀਤੀ ਜਾਣਕਾਰੀ

ਕੋਰੋਨਾ ਵਾਇਰਸ (Corona Virus ) ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ । ਇਸ ਵਾਇਰਸ ਨੇ ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਇਸ ਵਾਇਰਸ ਦੇ ਨਾਲ ਹੁਣ ਤੱਕ ਕਈ ਸੈਲੀਬ੍ਰੇਟੀਜ਼ ਵੀ ਇਸ ਵਾਇਰਸ ਦੇ ਨਾਲ ਪੀੜਤ ਹੋ ਚੁੱਕੇ ਹਨ । ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਵੀ ਇਸ ਵਾਇਰਸ ਦੇ ਕਾਰਨ ਹਸਪਤਾਲ ‘ਚ ਭਰਤੀ ਹੈ । ਇਸ ਦੇ ਨਾਲ ਹੀ ਹੁਣ ਅਦਾਕਾਰਾ ਸ਼ਬਾਨਾ ਆਜ਼ਮੀ (Shabana Azmi) ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਈ ਗਈ ਹੈ ।

shabana azmi ,,, image from instagram

ਹੋਰ ਪੜ੍ਹੋ : ਜੈਕੀ ਸ਼ਰਾਫ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਜਿਸ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ।ਇਸ ਪੋਸਟ ‘ਚ ਅਦਾਕਾਰਾ ਨੇ ਖੁਦ ਦੇ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਖੁਲਾਸਾ ਕੀਤਾ ਹੈ । ਪਿਛਲੇ ਦੋ ਸਾਲਾਂ ਤੋਂ ਪੂਰੀ ਦੁਨੀਆ ਕੋਰੋਨਾ ਦੀ ਪਕੜ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹਰ ਨਵੇਂ ਰੂਪ ਦੇ ਨਾਲ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ

Shabana-Azmi,, image From insagrm

ਹਨ। ਕੋਰੋਨਾ ਨੇ ਕੰਮ ਤੋਂ ਲੈ ਕੇ ਜਾਨੀ ਨੁਕਸਾਨ ਤਕ ਹਰ ਖੇਤਰ ਵਿੱਚ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਕੋਰੋਨਾ ਵਾਇਰਸ ਦੇ ਕਾਰਨ ਜਿੱਥੇ ਲੋਕਾਂ ਨੂੰ ਸਿਹਤ ਸਬੰਧੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਥੇ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਵੀ ਲੋਕਾਂ ਨੂੰ ਕਰਨਾ ਪੈ ਰਿਹਾ ਹੈ । ਕਿਉਂਕਿ ਕੋਰੋਨਾ ਵਾਇਰਸ ਨੇ ਪਿਛਲੇ ਦੋ ਸਾਲਾਂ ਦੌਰਾਨ ਆਰਥਿਕ ਖੇਤਰ ਨੂੰ ਕਾਫੀ ਢਾਹ ਲਾਈ ਹੈ ਜਿਸ ਕਾਰਨ ਕਈ ਉਦਯੋਗ ਧੰਦੇ ਵੀ ਪ੍ਰਭਾਵਿਤ ਹੋਏ ਹਨ ।

 

View this post on Instagram

 

A post shared by Shabana Azmi (@azmishabana18)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network