ਅਦਾਕਾਰਾ ਸੋਨੀਆ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

written by Shaminder | November 06, 2020

ਅਦਾਕਾਰਾ ਸੋਨੀਆ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।ਸੋਨੀਆ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ ਆਈ ਸੀ ‘ਹੈਪੀ ਹਾਰਡੀ ਐਂਡ ਹੀਰ’ ਇਸ ਫ਼ਿਲਮ ‘ਚ ਉਹ ਹਿਮੇਸ਼ ਰੇਸ਼ਮੀਆ ਦੇ ਨਾਲ ਨਜ਼ਰ ਆਏ ਸਨ । sonia ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤਾਂ ਦੇ ਵਿੱਚ ਵੀ ਵਿਖਾਈ ਦੇ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆਉਣਗੇ । ਹੋਰ ਪੜ੍ਹੋ : ਰਾਤ ਦੇ ਇੱਕ ਵਜੇ ਕਿਸਾਨਾਂ ਨਾਲ ਲਾਈਵ ਹੋ ਕੇ ਸੋਨੀਆ ਮਾਨ ਨੇ ਕਿਸਾਨਾਂ ਦਾ ਦਰਦ ਨਾ ਸਮਝਣ ਵਾਲੀਆਂ ਸਰਕਾਰਾਂ ਨੂੰ ਪਾਈਆਂ ਲਾਹਨਤਾਂ
sonia ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਧਰਨੇ ‘ਚ ਸ਼ਾਮਿਲ ਹੋ ਰਹੇ ਹਨ । ਸੋਨੀਆ ਮਾਨ ਅੰਮ੍ਰਿਤਸਰ ਦੀ ਜੰਮਪਲ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕੀਤਾ ਹੈ । sonia ਐਂਟਰਟੇਨਮੈਂਟ ਇੰਡਸਟਰੀ ‘ਚ ਉਨ੍ਹਾਂ ਦਾ ਕੋਈ ਜਾਣਕਾਰ ਹੀ ਉਨ੍ਹਾਂ ਨੂੰ ਲੈ ਕੇ ਆਇਆ ਸੀ ।

0 Comments
0

You may also like