ਅਦਾਕਾਰਾ ਸਵਰਾ ਭਾਸਕਰ ਨੇ ਸਾਂਝਾ ਕੀਤਾ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਵੀਡੀਓ

Written by  Shaminder   |  September 24th 2021 02:38 PM  |  Updated: September 24th 2021 02:38 PM

ਅਦਾਕਾਰਾ ਸਵਰਾ ਭਾਸਕਰ ਨੇ ਸਾਂਝਾ ਕੀਤਾ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਵੀਡੀਓ

ਸਵਰਾ ਭਾਸਕਰ  (Swara Bhaskar )ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ । ਉਹ ਅਕਸਰ ਆਪਣੇ ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਸਵਰਾ ਭਾਸਕਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CharanJit Singh Channi) ਦਾ ਵੀਡੀਓ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਵਰਾ ਭਾਸਕਰ ਨੇ ਲਿਖਿਆ ਕਿ ‘ਸਵੀਟ’ ਇਸ ਦੇ ਨਾਲ ਹੀ ਅਦਾਕਾਰਾ ਨੇ ਕਈ ਇਮੋਜੀ ਵੀ ਪੋਸਟ ਕੀਤੇ ਹਨ ।

Swara,, -min Image From Instagram

ਹੋਰ ਪੜ੍ਹੋ : ਮਸ਼ਹੂਰ ਮਾਡਲ ਦੀ ਮਿਸਰ ਦੀ ਯਾਤਰਾ ਦੌਰਾਨ ਕਾਰਡਿਕ ਅਰੈਸਟ ਕਾਰਨ ਮੌਤ

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕਪੂਰਥਲਾ ਦੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਗਏ ਸਨ ਅਤੇ ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਰੰਗਾ ਰੰਗ ਪ੍ਰੋਗਰਾਮ ‘ਚ ਭੰਗੜਾ ਵੀ ਪਾਇਆ ਸੀ । ਇਸ ਵੀਡੀਓ ਨੂੰ ਮੁੱਖ ਮੰਤਰੀ ਦੇ ਦਫਤਰ ਵੱਲੋਂ ਵੀ ਸਾਂਝਾ ਕੀਤਾ ਗਿਆ ਸੀ ।

ਮੁੱਖ ਮੰਤਰੀ ਵੱਲੋਂ ਕੀਤੇ ਗਏ ਇਸ ਭੰਗੜੇ ਦਾ ਵੀਡੀਓ ਖੂਬ ਵਾਇਰਲ ਹੋਇਆ ਸੀ ਅਤੇ ਇਸ ‘ਤੇ ਖੂਬ ਕਮੈਂਟਸ ਵੀ ਕੀਤੇ ਜਾ ਰਹੇ ਹਨ ।

Swara Bhaskar-min Image From Instagram

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਹੀ ਮੁੱਖ ਮੰਤਰੀ ਦੇ ਤੌਰ ‘ਤੇ ਸਹੁੰ ਖਾਧੀ ਸੀ । ਇਸ ਤੋਂ ਪਹਿਲਾਂ ਉਹ ਕੈਪਟਨ ਸਰਕਾਰ ‘ਚ ਤਕਨੀਕੀ ਸਿੱਖਿਆ ਮੰਤਰੀ ਸਨ । ਉਹ ਪੰਜਾਬ ਦੇ ਪਹਿਲੇ ਦਲਿਤ ਹਨ ਜੋ ਮੁੱਖ ਮੰਤਰੀ ਬਣੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network