ਅਦਾਕਾਰਾ ਉਪਾਸਨਾ ਸਿੰਘ ਨੇ ਵਿਖਾਈ ਆਪਣੇ ਫਾਰਮ ਹਾਊਸ ਦੀ ਝਲਕ, ਵੀਡੀਓ ਕੀਤਾ ਸਾਂਝਾ

written by Shaminder | May 22, 2021

ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੰਜਾਬ ਵਾਲੇ ਫਾਰਮ ਹਾਊਸ ਦੇ ਬਾਰੇ ਦੱਸ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਉਪਾਸਨਾ ਸਿੰਘ ਨੇ ਆਪਣੇ ਫਾਰਮ ਹਾਊਸ ‘ਤੇ ਬੱਤਖਾਂ, ਮੁਰਗੇ, ਗਊਆਂ ਅਤੇ ਮੱਝਾਂ ਵੀ ਪਾਲ ਰੱਖੀਆਂ ਹਨ ।

Upasna Singh Image From Upasna Singh's Instagram

ਹੋਰ ਪੜ੍ਹੋ : ਕੰਗਨਾ ਰਣੌਤ ਦੇ ਪਰਸਨਲ ਬਾਡੀਗਾਰਡ ’ਤੇ ਲੱਗੇ ਬਲਾਤਾਕਾਰ ਦੇ ਇਲਜ਼ਾਮ 

Upasana Image From Upasna Singh's Instagram

ਇਨ੍ਹਾਂ ਵੀਡੀਓਜ਼ ਨੂੰ ਸਾਂਝੇ ਕਰਦੇ ਹੋਏ ਲਿਖਿਆ ਕਿ ‘ਇਹ ਉਨ੍ਹਾਂ ਦਾ ਨਿੱਕਾ ਜਿਹਾ ਸਵਰਗ ਹੈ’। ਉਪਾਸਨਾ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਆਪਣੇ ਫਾਰਮ ਹਾਊਸ ‘ਤੇ ਹੀ ਰਹਿ ਰਹੇ ਹਨ । ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Upasna Image From Upasna Singh's Instagram

ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਅਤੇ ਹਿੰਦੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਅੱਜ ਕੱਲ੍ਹ ਉਹ ਕਈ ਟੀਵੀ ਚੈਨਲਸ ਦੇ ਸ਼ੋਅਜ਼ ‘ਚ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ ।

 

View this post on Instagram

 

A post shared by Upasana Singh (@upasnasinghofficial)

You may also like