ਅਦਾਕਾਰਾ ਊਰਵਸ਼ੀ ਰੌਤੇਲਾ ਨੇ ਵਿਰਾਟ ਕੋਹਲੀ ਦੀ ਤਸਵੀਰ ਸਾਂਝੀ ਕੀਤੀ, ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ

written by Shaminder | March 17, 2021

ਬਾਲੀਵੁੱਡ ਅਦਾਕਾਰਾ ਊਰਵਸ਼ੀ ਰੌਤੇਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜੋ ਕਿ ਕ੍ਰਿਕੇਟਰ ਵਿਰਾਟ ਕੋਹਲੀ ਦੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਉਹ ਕਾਫੀ ਡਰ ਗਏ ਹਨ । ਦਰਅਸਲ ਉਨ੍ਹਾਂ ਦੀ ਮੰਮੀ ਨੇ ਉਨ੍ਹਾਂ ਨੂੰ ਇੱਕ ਮੈਸੇਜ ਭੇਜਿਆ ਹੈ ।

urvashi Image From Urvashi Rautela’s Instagram

ਹੋਰ ਪੜ੍ਹੋ :  ਐਮੀ ਵਿਰਕ, ਸਰਗੁਣ ਮਹਿਤਾ ਤੇ ਤਾਨੀਆ ਦੀ ਫ਼ਿਲਮ ‘ਕਿਸਮਤ-2’ ਦੀ ਰਿਲੀਜਿੰਗ ਡੇਟ ਦਾ ਹੋਇਆ ਐਲਾਨ

urvashi Image From Urvashi Rautela’s Instagram

ਜਿਸ ‘ਚ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਇੱਕ ਫੋਟੋ ਸ਼ੇਅਰ ਕਰਦੇ ਹੋਏ ਊਰਵਸ਼ੀ ਰੌਤੇਲਾ ਨੇ ਪੁੱਛਿਆ ਕਿ ਆਖਿਰ ਉਨ੍ਹਾਂ ਦਾ ਮਕਸਦ ਕੀ ਹੈ । ਊਰਵਸ਼ੀ ਰੌਤੇਲਾ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਪ੍ਰਸ਼ੰਸਕ ਵੀ ਇਸ ‘ਤੇ ਖੂਬ ਕਮੈਂਟਸ ਕਰ ਰਹੇ ਹਨ ।

urvashi Image From Urvashi Rautela’s Instagram

ਅਦਾਕਾਰਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ‘ਚ ਵਿਰਾਟ ਕੋਹਲੀ ਆਪਣੀ ਮੰਮੀ ਦੇ ਨਾਲ ਕਿਚਨ ‘ਚ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਇਹ ਉਨ੍ਹਾਂ ਦੀ ਪੁਰਾਣੀ ਤਸਵੀਰ ਹੈ ।

ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਹੈਲੋ ਦੋਸਤੋ ਮੈਨੂੰ ਤੁਹਾਡੀ ਮਦਦ ਦੀ ਲੋੜ ਹੈ।ਮੇਰੀ ਮੰਮੀ ਮੀਰਾ ਰੌਤੇਲਾ ਨੇ ਇਹ ਤਸਵੀਰ ਮੈਨੂੰ ਭੇਜੀ ਹੈ, ਤੁਹਾਨੂੰ ਕੀ ਲੱਗਦਾ ਹੈ ਕਿ ਉਹ ਮੇਰੇ ਤੋਂ ਕੀ ਕਰਵਾਉਣਾ ਚਾਹੁੰਦੀ ਹੈ’।ਉਨ੍ਹਾਂ ਵੱਲੋਂ ਪੁੱਛੇ ਗਏ ਇਸ ਸਵਾਲ ਦੇ ਜਵਾਬ ਦੇ ਰਹੇ ਹਨ ।

 

You may also like