ਹੋਟਲ ਦੇ ਕਮਰੇ ਵਿੱਚੋਂ ਮਿਲੀ ਅਦਾਕਾਰਾ ਦੀ ਲਾਸ਼, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ

written by Rupinder Kaler | December 09, 2020

ਸਾਲ 2020 ਐਂਟਰਟੇਨਮੈਂਟ ਇੰਡਸਟਰੀ ਲਈ ਬਹੁਤ ਹੀ ਮਾੜਾ ਰਿਹਾ ਹੈ, ਕਿਉਂਕਿ ਇਸ ਸਾਲ ਬਹੁਤ ਸਾਰੇ ਫ਼ਿਲਮੀ ਸਿਤਾਰੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਇਸ ਸਭ ਦੇ ਚਲਦੇ ਇੰਡਸਟਰੀ ਤੋਂ ਇੱਕ ਹੋਰ ਬੁਰੀ ਖ਼ਬਰ ਆਈ ਹੈ । ਤਮਿਲ ਦੀ ਮਸ਼ਹੂਰ ਟੀਵੀ ਅਦਾਕਾਰ ਵੀਜੇ ਚਿਤਰਾ ਦੀ ਇਕ ਹੋਟਲ ਦੇ ਕਮਰੇ ਵਿਚੋਂ ਲਾਸ਼ ਮਿਲੀ ਹੈ। ਉਹਨਾਂ ਦੀ ਮੌਤ ਤੋਂ ਬਾਅਦ ਸਾਊਥ ਇੰਡਸਟਰੀ ਵਿਚ ਸੋਗ ਦੀ ਲਹਿਰ ਹੈ।

vj-chitra

ਹੋਰ ਪੜ੍ਹੋ :

vj-chitra

ਵੀਜੇ ਚਿਤਰਾ ਦੀ ਉਮਰ ਸਿਰਫ਼ 28 ਸਾਲ ਸੀ। ਚਿਤਰਾ ਦੀ ਲਾਸ਼ ਚੇਨਈ ਦੇ ਨਸਰਪੇਟ ਵਿਚ ਇਕ ਹੋਟਲ ਦੇ ਕਮਰੇ ਵਿਚੋਂ ਮਿਲੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਦਾਕਾਰਾ ਨੇ ਖੁਦਕੁਸ਼ੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਿਤਰਾ ਦੇਰ ਰਾਤ ਕਰੀਬ 2.30 ਵਜੇ ਸ਼ੂਟਿੰਗ ਕਰਨ ਤੋਂ ਬਾਅਦ ਹੋਟਲ ਪਹੁੰਚੀ ਸੀ। ਉਹ ਹੋਟਲ ਵਿਚ ਅਪਣੇ ਮੰਗੇਤਰ ਨਾਲ ਰਹਿ ਰਹੀ ਸੀ।

vj-chitra

ਚਿਤਰਾ ਦਾ ਹਾਲ ਹੀ ਵਿਚ ਚੇਨਈ ਦੇ ਇਕ ਵੱਡੇ ਬਿਜ਼ਨਸਮੈਨ ਹੇਮੰਤ ਰਵੀ ਦੇ ਨਾਲ ਮੰਗਣਾ ਹੋਇਆ ਸੀ। ਕਈ ਮੀਡੀਆ ਰਿਪੋਰਟਾਂ ਜ਼ਰੀਏ ਦਾਅਵਾ ਕੀਤਾ ਗਿਆ ਹੈ ਕਿ ਚਿਤਰਾ ਤਣਾਅ ਵਿਚ ਸੀ, ਜਿਸ ਦੇ ਚਲਦਿਆਂ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ। ਪੁਲਿਸ ਨੇ ਚਿਤਰਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

0 Comments
0

You may also like