ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਹੋਈ ਖ਼ਰਾਬ, ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ

Written by  Shaminder   |  May 27th 2021 05:19 PM  |  Updated: May 27th 2021 05:19 PM

ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਹੋਈ ਖ਼ਰਾਬ, ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ

ਅਦਾਕਾਰਾ ਜ਼ਰੀਨ ਖ਼ਾਨ ਨੇ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਇੱਕ ਪੋਸਟ ਸਾਂਝੀ ਕੀਤੀ ਹੈ ।ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਨੂੰ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ ।ਅਦਾਕਾਰਾ ਨੇ ਲਿਖਿਆ ਕਿ ਪਿਛਲੇ ਡੇਢ ਮਹੀਨੇ ਤੋਂ ਉਹ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਹੈ ।

Zareen khan Image From Zareen khan's Instagram

ਹੋਰ ਪੜ੍ਹੋ : ਇਸ ਵਜ੍ਹਾ ਕਰਕੇ ਨਰਗਿਸ ਸੁਨੀਲ ਦੱਤ ਦੀ ਤੋਹਫੇ ਵਿੱਚ ਲਿਆਂਦੀ ਸਾੜ੍ਹੀ ਕਦੇ ਨਹੀਂ ਸੀ ਪਹਿਣਦੀ ! 

Zareen Khan Image From Zareen khan's Instagram

 

ਕਿਉਂਕਿ ਇੱਕ ਵਾਰ ਮੁੜ ਤੋਂ ਬਿਮਾਰ ਹੋਣ ਕਾਰਨ ਉਨ੍ਹਾਂ ਨੇ ਆਪਣੀ ਮਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਹੈ ।ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਸ ਦੇ ਨਾਲ ਹੀ ਪੰਜਾਬੀ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

zareen Image From Zareen khan's Instagram

 

ਹਾਲ ਹੀ ‘ਚ ਉਹ ਜੌਰਡਨ ਸੰਧੂ ਦੇ ਨਾਲ ਇੱਕ ਗੀਤ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੇ ਨਾਲ ਉਹ ਫ਼ਿਲਮ ‘ਡਾਕਾ’ ‘ਚ ਨਜ਼ਰ ਆਏ ਸਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network