ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕੀਵੀ, ਕਈ ਬਿਮਾਰੀਆਂ ਹੁੰਦੀਆਂ ਹਨ ਦੂਰ
ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕੀਵੀ, ਕਈ ਬਿਮਾਰੀਆਂ ਹੁੰਦੀਆਂ ਹਨ ਦੂਰ
ਕੀਵੀ ‘ਚ ਵਿਟਾਮਿਨ ਸੀ ਅਤੇ ਈ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ, ਐਂਟੀ- ਇੰਫਲਾਮੇਟਰੀ ਅਤੇ ਵਰਗੇ ਕਈ ਤੱਤ ਹੁੰਦੇ ਹਨ । ਡੇਂਗੂ ਦੇ ਮਰੀਜ਼ਾਂ ਨੂੰ ਕੀਵੀ ਦਾ ਸੇਵਨ ਕਰਨ ਨਾਲ ਜਲਦੀ ਠੀਕ ਹੋਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਖੂਨ ‘ਚ ਘੱਟ ਰਹੇ ਪਲੇਟਲੇਟ ਨੂੰ ਵਧਾਉਣ ‘ਚ ਵੀ ਕੀਵੀ ਨੂੰ ਲਾਭਕਾਰੀ ਮੰਨਿਆ ਜਾਂਦਾ ਹੈ।

ਹੋਰ ਪੜ੍ਹੋ :
ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਅਦਾਕਾਰ ਵਿਸ਼ਨੂੰ ਵਿਸ਼ਾਲ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ। ਰੋਜ਼ਾਨਾ 1 ਕੀਵੀ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਸਟ੍ਰੋਕ ਅਤੇ ਹਾਰਟ ਅਟੈਕ ਆਉਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਨਿਯਮਤ ਤੌਰ ‘ਤੇ ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਗੈਸ, ਐਸਿਡਿਟੀ, ਬਦਹਜ਼ਮੀ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਸਹਾਇਤਾ ਕਰਦਾ ਹੈ। ਕੀਵੀ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਵਾਲਾ ਫ਼ਲ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ।

ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ, ਜ਼ੁਕਾਮ, ਬੁਖਾਰ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਫਾਇਦੇਮੰਦ ਹੁੰਦੀਆਂ ਹਨ। ਅਜਿਹੇ ‘ਚ ਵਿਟਾਮਿਨ ਸੀ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਸਾਹ ਪ੍ਰਕ੍ਰਿਆ ਸਹੀ ਤਰ੍ਹਾਂ ਕੰਮ ਕਰਦੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
