ਆਦਿਤਿਆ ਨਰਾਇਣ ਬਣਨ ਵਾਲੇ ਨੇ ਪਾਪਾ, ਪਿਆਰੀ ਜਿਹੀ ਪੋਸਟ ਪਾ ਕੇ ਦੱਸਿਆ ਘਰ ‘ਚ ਆਉਣ ਵਾਲਾ ਹੈ ਨੰਨ੍ਹਾ ਮਹਿਮਾਨ  

written by Lajwinder kaur | January 24, 2022

ਬਾਲੀਵੁੱਡ ਗਾਇਕ ਉਦਿਤ ਨਾਰਾਇਣ  ਦੇ ਬੇਟੇ ਤੇ ਗਾਇਕ ਆਦਿਤਿਆ ਨਾਰਾਇਣ Aditya Narayan ਬਹੁਤ ਜਲਦ ਪਾਪਾ ਬਣਨ ਵਾਲਾ ਹੈ। ਜਿਸ ਕਰਕੇ ਉਦਿਤ ਨਾਰਾਇਣ ਦਾਦਾ ਬਣਨ ਜਾ ਰਹੇ ਨੇ। ਖੁਸ਼ੀ ਜਲਦੀ ਹੀ ਆਦਿਤਿਆ ਨਰਾਇਣ ਦੇ ਘਰ ਆਉਣ ਵਾਲੀ ਹੈ। ਆਦਿਤਿਆ ਨਰਾਇਣ ਅਤੇ ਅਦਾਕਾਰਾ ਸ਼ਵੇਤਾ ਅਗਰਵਾਲ Shweta Agarwal  ਜਲਦੀ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ (Aditya Narayan-Shweta Agarwal Become Parents Soon)। ਇਸ ਦਾ ਖੁਲਾਸਾ ਖੁਦ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੀਤਾ ਹੈ ।

aditya narayan become father image source- instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

ਆਦਿਤਿਆ ਨਾਰਾਇਣ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ''ਸ਼ਵੇਤਾ ਅਤੇ ਮੈਂ ਇਹ ਸ਼ੇਅਰ ਕਰਨ ਲਈ ਸ਼ੁਕਰਗੁਜ਼ਾਰ ਅਤੇ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਾਂ, ਅਸੀਂ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰ ਰਹੇ ਹਾਂ#BabyOnTheWay। ਉਨ੍ਹਾਂ ਨੇ ਨਾਲ ਹੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿਚ ਸ਼ਵੇਤਾ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਬਾਲੀਵੁੱਡ ਜਗਤ ਦੀਆਂ ਹਸਤੀਆਂ ਕਮੈਂਟ ਕਰਕੇ ਆਦਿਤਿਆ ਤੇ ਸ਼ੇਵਤਾ ਨੂੰ ਵਧਾਈਆਂ ਦੇ ਰਹੇ ਹਨ। ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਹਨ। ਆਦਿਤਿਆ ਤੇ ਸ਼ਵੇਤਾ ਆਪਣੇ ਪਹਿਲੇ ਬੱਚੇ ਦੇ ਜਨਮ ਨੂੰ ਲੈ ਕੇ ਕਾਫੀ ਉਤਸੁਕ ਹਨ।

Aditya Narayan image image source- instagram

ਹੋਰ ਪੜ੍ਹੋ : ਜੌਰਡਨ ਸੰਧੂ ਦੇ ਵੈਡਿੰਗ ਰਿਸ਼ੈਪਸ਼ਨ ਪਾਰਟੀ ਦੀ ਵੀਡੀਓ ਆਈ ਸਾਹਮਣੇ, ਸਤਿੰਦਰ ਸਰਤਾਜ ਤੋਂ ਲੈ ਕੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਕੀਤੀ ਸ਼ਿਰਕਤ

ਦੱਸ ਦਈਏ ਆਦਿਤਿਆ ਅਤੇ ਸ਼ਵੇਤਾ ਨੇ ਫ਼ਿਲਮ ਸ਼ਾਪਿਤ (2010) ਵਿੱਚ ਇਕੱਠੇ ਕੰਮ ਕੀਤਾ ਸੀ। ਇੱਥੋਂ ਦੋਵੇਂ ਨੇੜੇ ਆ ਗਏ। ਲੰਬੀ ਡੇਟਿੰਗ ਤੋਂ ਬਾਅਦ, ਜੋੜੇ ਨੇ 1 ਦਸੰਬਰ, 2020 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਵਰਕ ਫਰੰਟ 'ਤੇ, ਆਦਿਤਿਆ ਨਾਰਾਇਣ ਇਨ੍ਹੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ਸਾ ਰੇ ਗਾ ਮਾ ਪਾ ਦੀ ਮੇਜ਼ਬਾਨੀ ਕਰ ਰਹੇ ਹਨ। ਦੱਸ ਦੇਈਏ ਕਿ ਆਦਿਤਿਆ ਨੇ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਆਵਾਜ਼ ਦਿੱਤੀ ਹੈ।

 

You may also like