
Afsana Khan news: ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਹੈ, ਜੋ ਕਿ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਫੈਨਜ਼ ਵੀ ਉਨ੍ਹਾਂ ਦੇ ਗੀਤਾਂ ਦੀ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਅਜਿਹੇ ਵਿੱਚ ਅਫਸਾਨਾ ਖ਼ਾਨ ਨੇ ਆਪਣੇ ਫੈਨਜ਼ ਦੇ ਨਾਲ ਕਰਵਾਏ ਫੋਟੋਸ਼ੂਟ ਦੀ ਇੱਕ ਝਲਕ ਸਾਂਝੀ ਕੀਤੀ ਹੈ। ਜਿਸ ਨੂੰ ਫੈਨਜ਼ ਖੂਬ ਪਸੰਦ ਕਰ ਰਹੇ ਹਨ।

ਹੋਰ ਪੜ੍ਹੋ : ਪਹਿਲੀ ਵਾਰ ਅਕਸ਼ੇ ਕੁਮਾਰ ਨੇ ਫੈਨਜ਼ ਨੂੰ ਕਰਵਾਇਆ ਆਪਣੇ ਘਰ ਦਾ ਟੂਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਸਟਾਈਲਿਸ਼ ਆਊਟ ਫਿੱਟ ਵਿੱਚ ਨਜ਼ਰ ਆ ਰਹੀ ਹੈ ਤੇ ਵੱਖ-ਵੱਖ ਪੋਜ਼ ਦੇ ਰਹੀ ਹੈ। ਤਸਵੀਰਾਂ ਵਿੱਚ ਦੇਖ ਸਕਦੇ ਹੋ ਉਹ ਆਪਣੇ ਹੱਥਾਂ ਵਿੱਚ ਪਾਈ ਰਿੰਗਸ ਅਤੇ ਗਲੇ ਵਿੱਚ ਪਾਈ ਗੋਲਡ ਵਾਲੀ ਚੈਨ ਫਲਾਂਟ ਕਰ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਆਪਣੀ ਕਾਮਯਾਬੀ ਨੂੰ ਬਿਆਨ ਕਰਦੀ ਕੈਪਸ਼ਨ ਦਿੱਤੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਰੈਪਰ ਤੇ ਗਾਇਕ ਡਿਵਾਈਨ ਦੇ ਗੀਤ ‘ਬਾਜ਼ੀਗਰ’ ਦੇ ਨਾਲ ਅਪਲੋਡ ਕੀਤਾ ਹੈ। ਪ੍ਰਸ਼ੰਸਕਾਂ ਨੂੰ ਅਫਸਾਨਾ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।

ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਸਿੰਗਰਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਸੰਗੀਤ ਜਗਤ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ਵਿੱਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ। ਬਹੁਤ ਜਲਦ ਉਹ ਆਪਣੇ ਨਵੇਂ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ।
View this post on Instagram