ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਈ ਗਾਇਕਾ ਅਫਸਾਨਾ ਖ਼ਾਨ, ਕਿਹਾ ‘ਮੇਰੀ ਮਾਂ ਪਾਪਾ ਦੇ ਦਿਲ ਦਾ ਟੁਕੜਾ ਖੋਹ ਕੇ ਚੰਗਾ ਨਹੀਂ ਕੀਤਾ ਗੰਦੀਆਂ ਸਿਆਸਤਾਂ’

written by Shaminder | June 03, 2022

ਸਿੱਧੂ ਮੂਸੇਵਾਲਾ (Sidhu Moose Wala ) ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਯਾਦ ਕੀਤਾ ਜਾ ਰਿਹਾ ਹੈ । ਉਸ ਨੂੰ ਯਾਦ ਕਰਕੇ ਹਰ ਅੱਖ ਨਮ ਹੋ ਰਹੀ ਹੈ । ਪਰ ਸਭ ਤੋਂ ਜਿਆਦਾ ਦੁੱਖ ਪਹੁੰਚਿਆ ਹੈ ਗਾਇਕਾ ਅਫਸਾਨਾ ਖ਼ਾਨ (Afsana Khan) ਨੂੰ । ਜਿਸ ਨੇ ਆਪਣਾ ਪਿਆਰਾ ਭਰਾ (Brother)ਹਮੇਸ਼ਾ ਦੇ ਲਈ ਗੁਆ ਦਿੱਤਾ ਹੈ । ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਮੇਰੀ ਮਾਂ ਪਾਪਾ ਦੇ ਦਿਲ ਦਾ ਟੁਕੜਾ ਖੋਹ ਕੇ ਚੰਗਾ ਨਹੀਂ ਕੀਤਾ ਗੰਦੀਆਂ ਸਿਆਸਤਾਂ।

Afsana khan,-min image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੁਖਵਿੰਦਰ ਸੁੱਖੀ, ਕਿਹਾ ‘ਮੈਂ ਅਰਜ ਕਰਾਂ ਡਾਹਢੇ ਰੱਬ ਅੱਗੇ, ਪੁੱਤ ਮਰਨ ਨਾ ਜਿਉਂਦੇ ਮਾਪਿਆਂ ਦੇ’

ਪੋਲੀਟਿਕਸ ਖੇਡਨੀ ਬੰਦ ਕਰੋ ਸਾਨੂੰ ਮਾਰ ਤਾ ਓਏ ਲੋਕੋ। ਸਾਡੇ ਰਿਸ਼ਤੇ ਨੂੰ ਨਜਰ ਲੱਗ ਗਈ, ਮੇਰਾ ਪਿਓ ਵਰਗਾ ਬਾਈ ਖੋਹ ਲਿਆ ਸਾਡੇ ਕੋਲੋਂ। ਤੁਸੀਂ ਸਾਡਾ ਹੌਸਲਾ ਤੋੜ ਤਾ ਇੱਕਲੇ ਛੱਡ ਗਏ ਸਾਨੂੰ ਬਾਈ’।ਇਸ ਭਾਵੁਕ ਪੋਸਟ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ ਅਤੇ ਪ੍ਰਤੀਕਰਮ ਦੇ ਰਹੇ ਹਨ ।

afsana khan and sidhu Moose wala-min image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਲਈ ਪਹੁੰਚੇ ਸੀਐੱਮ ਭਗਵੰਤ ਮਾਨ, ਲੋਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਦੱਸ ਦਈਏ ਕਿ ਅਫਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੀ ਭੈਣ ਬਣੀ ਹੋਈ ਸੀ ਅਤੇ ਹਰ ਸਾਲ ਉਸ ਨੂੰ ਰੱਖੜੀ ਬੰਨਣ ਜਾਂਦੀ ਸੀ । ਪਰ ਸਿੱਧੂ ਦੀ ਮੌਤ ਤੋਂ ਬਾਅਦ ਅਫਸਾਨਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ । ਦੱਸ ਦਈਏ ਕਿ ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।

afsana khan with brothers-min

ਸਿੱਧੂ ਦੇ ਦਿਹਾਂਤ ਤੋਂ ਬਾਅਦ ਪੂਰੀ ਦੁਨੀਆ ‘ਚ ਬੈਠੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਦੁੱਖ ਦੀ ਲਹਿਰ ਹੈ । ਸਿੱਧੂ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਵੱਡੀ ਸੰਖਿਆ ‘ਚ ਲੋਕ ਪਹੁੰਚੇ ਸਨ ਅਤੇ ਆਪਣੇ ਮਹਿਬੂਬ ਕਲਾਕਾਰ ਨੂੰ ਸ਼ਰਧਾਂਜਲੀ ਦਿੱਤੀ ਸੀ ।

You may also like