ਅਫਸਾਨਾ ਖ਼ਾਨ ਆਪਣੇ ਨਵੇਂ ਗੀਤ ‘Dream Breaker’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | February 03, 2020

ਪੰਜਾਬੀ ਗਾਇਕ ਅਫਸਾਨਾ ਖ਼ਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ਉਹ ਡਰੀਮ ਬ੍ਰੇਕਰ (Dream Breaker) ਨਾਂਅ ਦੇ ਟਾਈਟਲ ਹੇਠ ਗਾਏ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਇਸ ਚੱਕਵੀਂ ਬੀਟ ਵਾਲੇ ਸੌਂਗ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ।

ਹੋਰ ਵੇਖੋ:ਗੁਰੂ ਰੰਧਾਵਾ ਆਪਣੇ ਨਵੇਂ ਸੈਡ ਸੌਂਗ ‘ਬਲੈਕ’ ਨਾਲ ਕਰ ਰਹੇ ਨੇ ਦਰਸ਼ਕਾਂ ਨੂੰ ਭਾਵੁਕ, ਗਾਣਾ ਛਾਇਆ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਸਿੰਘ ਜੀਤ ਦੀ ਕਲਮ ‘ਚੋਂ ਨਿਕਲੇ ਤੇ ਜੀ ਗੁਰੀ ਨੇ ਆਪਣੇ ਸੰਗੀਤ ਦੇ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ। ਗਾਣੇ ਦੇ ਵੀਡੀਓ ‘ਚ ਅਫਸਾਨਾ ਖ਼ਾਨ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ ਜੀ ਗੁਰੀ। ਕਮਲਪ੍ਰੀਤ ਜੋਹਨੀ (Kamalpreet Johny) ਵੱਲੋਂ ਗਾਣੇ ਦੇ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ। ਗਾਣੇ ਦੇ ਵੀਡੀਓ ਨੂੰ ਗੋਲਡਨ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਅਫਸਾਨਾ ਖ਼ਾਨ ਇਸ ਤੋਂ ਪਹਿਲਾਂ ਵੀ ਮੁੰਡੇ ਚੰਡੀਗੜ੍ਹ ਸ਼ਹਿਰ ਦੇ,ਜੁੱਤੀ ਝਾੜ ਕੇ, ਕਾਰਾਂ ਦੇ ਹੌਰਨ, ਬਲੈਕ ਨਾਈਟ, ਕੁਝ ਬੋਲ ਵੇ, ਦਿਲਾ ਹਿੰਮਤ ਕਰ ਸਣੇ ਕਈ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ।

You may also like