ਜੈਸਲਮੇਰ ‘ਚ ਮਸਤੀ ਕਰਦੀ ਨਜ਼ਰ ਆਈ ਅਫਸਾਨਾ ਖ਼ਾਨ, ਵੇਖੋ ਵੀਡੀਓ

written by Shaminder | February 14, 2022

ਅਫਸਾਨਾ ਖ਼ਾਨ  (Afsana Khan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਰਾਜਸਥਾਨ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖਾਨ ਊਠ ਦੀ ਸਵਾਰੀ ਕਰ ਰਹੀ ਹੈ ਅਤੇ ਉਸ ਦੇ ਬੈਕ ਸਾਈਡ ‘ਤੇ ਉਸਦੀ ਸਹੇਲੀ ਵੀ ਬੈਠੀ ਹੋਈ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਅਫਸਾਨਾ ਦੇ ਪ੍ਰਸ਼ੰਸਕ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇਹ ਵੀਡੀਓ ਜੈਸਲਮੇਰ ਦਾ ਹੈ ।

afsana khan , image from instagram

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਸਿਮਰਨ ਕੌਰ ਦੇ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ

ਦੱਸ ਦਈਏ ਕਿ ਅਫਸਾਨਾ ਖਾਨ ਜਲਦ ਹੀ ਆਪਣੇ ਮੰਗੇਤਰ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਜਿਸ ਦੇ ਲਈ ਉਸਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਦੇ ਕਈ ਦਿੱਗਜ ਕਲਾਕਾਰਾਂ ਨੂੰ ਵੀ ਸੱਦਾ ਭੇਜਿਆ ਹੈ । ਅਫਸਾਨਾ ਖ਼ਾਨ ਅਤੇ ਸਾਜ਼ ਦੇ ਵਿਆਹ ਦੇ ਗਵਾਹ ਕਈ ਸਿਤਾਰੇ ਬਣਨਗੇ ।

Image Source: Instagram

ਇਸ ਤੋਂ ਪਹਿਲਾਂ ਅਫਸਾਨਾ ਖੂਬ ਮਸਤੀ ਕਰ ਰਹੀ ਹੈ ਅਤੇ ਇਸ ਦੇ ਨਾਲ ਨਾਲ ਆਪਣੇ ਸ਼ੋਅਜ਼ ਨੂੰ ਵੀ ਪੂਰਾ ਸਮਾਂ ਦੇ ਰਹੀ ਹੈ । ਅਫਸਾਨਾ ਖਾਨ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਅਫਸਾਨਾ ਖ਼ਾਨ ਦਾ ਨਾਂਅ ਅੱਜ ਇੰਡਸਟਰੀ ਦੇ ਹਿੱਟ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ ।ਪਰ ਉਸ ਦੇ ਲਈ ਇਹ ਮੁਕਾਮ ਹਾਸਲ ਕਰਨਾ ਏਨਾਂ ਆਸਾਨ ਨਹੀਂ ਇਸ ਦੇ ਪਿੱਛੇ ਉਸ ਦੀ ਮਾਂ ਦੀ ਅਣਥੱਕ ਮਿਹਨਤ ਅਤੇ ਅਫਸਾਨਾਂ ਦੀ ਗਾਇਕੀ ਪ੍ਰਤੀ ਲਗਾਅ ਅਤੇ ਸੰਘਰਸ਼ ਛਿਪਿਆ ਹੋਇਆ ਹੈ । ਗਰੀਬੀ ਨੂੰ ਆਪਣੇ ਪਿੰਡੇ ਤੇ ਹੰਡਾਉਣ ਵਾਲੀ ਅਫਸਾਨਾ ਕੋਲ ਅੱਜ ਦੌਲਤ ਸ਼ੌਹਰਤ ਸਭ ਕੁਝ ਹੈ ।

You may also like