ਅਫਸਾਨਾ ਖ਼ਾਨ ਨੇ ‘ਵਾਇਸ ਆਫ਼ ਪੰਜਾਬ’ ਸੀਜ਼ਨ 4 ਨਾਲ ਜੁੜੀ ਯਾਦ ਨੂੰ ਕੀਤਾ ਸਾਂਝਾ, ਦੇਖੋ ਵੀਡੀਓ

Written by  Lajwinder kaur   |  September 18th 2019 10:48 AM  |  Updated: September 18th 2019 10:53 AM

ਅਫਸਾਨਾ ਖ਼ਾਨ ਨੇ ‘ਵਾਇਸ ਆਫ਼ ਪੰਜਾਬ’ ਸੀਜ਼ਨ 4 ਨਾਲ ਜੁੜੀ ਯਾਦ ਨੂੰ ਕੀਤਾ ਸਾਂਝਾ, ਦੇਖੋ ਵੀਡੀਓ

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਦਮਦਾਰ ਆਵਾਜ਼ ਦੀ ਮਾਲਿਕ ਹਨ। ਉਹ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਗਾਇਕੀ ਸਫ਼ਰ ਦੇ ਸ਼ੁਰੂਆਤੀ ਦਿਨਾਂ ਦੀ ਯਾਦਾਂ ਨੂੰ ਸਾਂਝਾ ਕਰਦੇ ਹੋਏ ਵੀਡੀਓ ਪਾਇਆ ਹੈ। ਜੀ ਹਾਂ ਅਫਸਾਨਾ ਖ਼ਾਨ ਨੇ ਵਾਇਸ ਆਫ਼ ਪੰਜਾਬ ਸੀਜ਼ਨ 4 ਦੇ ਪਟਿਆਲਾ ਆਡੀਸ਼ਨ ਰਾਉਂਡ ਦੀ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਜੱਜਸ ਦਾ ਦਿਲ ਜਿੱਤ ਲਿਆ ਸੀ। ਇਸ ਵੀਡੀਓ ‘ਚ ਮਾਸਟਰ ਸਲੀਮ, ਸਚਿਨ ਆਹੂਜਾ ਜੱਜ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵਾਇਸ ਆਫ਼ ਪੰਜਾਬ ਅਜਿਹਾ ਪਲੇਟਫਾਰਮ ਹੈ ਜਿਸ ਨੇ ਅਫਸਾਨਾ ਖ਼ਾਨ ਦੇ ਗਾਇਕੀ ਦੇ ਸੁਫ਼ਨੇ ਨੂੰ ਖੰਭ ਦਿੱਤੇ ਜਿਸਦੇ ਚੱਲਦੇ ਅੱਜ ਉਨ੍ਹਾਂ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣਾ ਵੱਖਰਾ ਮੁਕਾਮ ਹਾਸਿਲ ਕਰ ਲਿਆ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।

ਹੋਰ ਵੇਖੋ:ਦੋ ਪ੍ਰੇਮ ਕਹਾਣੀਆਂ ਪੇਸ਼ ਕਰਦਾ ਅਦਿੱਤਿਆ ਸੂਦ ਦੀ ਮਲਟੀ ਸਟਾਰਰ ਫ਼ਿਲਮ ‘ਤੇਰੀ ਮੇਰੀ ਜੋੜੀ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਦੇਖੋ ਵੀਡੀਓ

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਕੰਮ ਦੀ ਤਾਂ ਉਹ ਬਹੁਤ ਜਲਦ ਆਰ ਨੇਤ ਦੇ ਨਵੇਂ ਗੀਤ ਲੁਟੇਰਾ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰਦੇ ਹੋਏ ਨਜ਼ਰ ਆਉਣਗੇ। ਦਰਸ਼ਕਾਂ ਵੱਲੋਂ ਇਸ ਗਾਣੇ ਦਾ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network