ਅਫਸਾਨਾ ਖ਼ਾਨ ਨੇ ਸਾਜ਼ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਇੱਕ-ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆਏ, ਦੇਖੋ ਵੀਡੀਓ

written by Lajwinder kaur | January 27, 2022

ਤਿੱਤਲੀਆਂ ਫੇਮ ਗਾਇਕਾ ਅਫਸਾਨਾ ਖ਼ਾਨ Afsana Khan ਜਿਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ਚ ਆਪਣਾ ਨਾਂਅ ਬਣਾਇਆ ਹੈ। ਅੱਜ ਉਨ੍ਹਾਂ ਦੇ ਨਾਂਅ ਡੰਕਾ ਵੱਜਦਾ ਹੈ। ਹਰ ਹਫਤੇ ਉਨ੍ਹਾਂ ਦਾ ਕੋਈ ਨਾ ਕੋਈ ਗੀਤ ਰਿਲੀਜ਼ ਹੁੰਦਾ ਰਹਿੰਦਾ ਹੈ। ਹਾਲ ਹੀ ‘ਚ ਉਹ ਆਪਣੇ ਪ੍ਰੀ-ਵੈਡਿੰਗ ਗੀਤ ਲੱਖ-ਲੱਖ ਵਧਾਈਆਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਮੰਗੇਤਰ ਸਾਜ਼ ਦੇ ਨਾਲ ਮਿਲਕੇ ਗਾਇਆ ਹੈ। ਇਸ ਗੀਤ ਨੂੰ ਮਿਊਜ਼ਿਕ ਬਾਲੀਵੁੱਡ ਦੇ ਨਾਮੀ ਮਿਊਜ਼ਿਕ ਕੰਪੋਜ਼ਰ ਤੇ ਡਾਇਰੈਕਟਰ ਸਲੀਮ ਮਰਚੈਂਟ ਨੇ ਦਿੱਤਾ ਹੈ ।

ਹੋਰ ਪੜ੍ਹੋ : ਕੈਟਰੀਨਾ ਕੈਫ ਤੋਂ ਬਾਅਦ ਵਿੱਕੀ ਕੌਸ਼ਲ ਨੇ ਵੀ ਸੋਸ਼ਲ ਮੀਡੀਆ 'ਤੇ ਜਤਾਇਆ ਪਿਆਰ, ਸਾਂਝਾ ਕੀਤੀ ਸੰਗੀਤ ਸੈਰੇਮਨੀ ਦੀ ਅਣਦੇਖੀ ਤਸਵੀਰ

afsana khan and saajz lakh lakh vadhaiyaan song released Image Source:Instagram

ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੇ ਮੰਗੇਤਰ ਸਾਜ਼ ਦੇ ਨਾਲ ਰੋਮਾਂਟਿਕ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਦੋਵਾਂ ਸਿੰਗਰਾਂ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਅਫਸਾਨਾ ਨੇ ਲੱਖ ਲੱਖ ਵਧਾਈਆਂ ਗੀਤ ਦੇ ਨਾਲ ਹੀ ਅਪਲੋਡ ਕੀਤਾ ਹੈ।

ਹੋਰ ਪੜ੍ਹੋ : ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Kamaal Ho Gea’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

saajz

ਦੱਸ ਦਈਏ ਪਿਛਲੇ ਸਾਲ ਹੀ ਅਫਸਾਨਾ ਖ਼ਾਨ ਤੇ ਸਾਜ਼ ਦੀ ਮੰਗਣੀ ਹੋਈ ਸੀ। ਖ਼ਬਰਾਂ ਦੇ ਮੁਤਾਬਿਕ ਇਸ ਸਾਲ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਸਕਦੇ ਨੇ। ਇਸ ਲਈ ਦੋਵਾਂ ਨੇ ਪ੍ਰੀ-ਵੈਡਿੰਗ ਗੀਤ ਰਿਲੀਜ਼ ਕੀਤਾ ਹੈ। ਅਫਸਾਨਾ ਖ਼ਾਨ ਅਕਸਰ ਹੀ ਆਪਣੇ ਮੰਗੇਤਰ ਸਾਜ਼ ਦੇ ਲਈ ਪਿਆਰ ਦਾ ਇਜ਼ਹਾਰ ਕਰਦੀ ਨਜ਼ਰ ਆਉਂਦੀ ਰਹਿੰਦੀ ਹੈ। ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਚ ਵੀ ਅਫਸਾਨਾ ਸਾਜ਼ ਦੇ ਲਈ ਪਿਆਰ ਨੂੰ ਬਿਆਨ ਕਰਦੀ ਰਹਿੰਦੀ ਸੀ। ਜੇ ਗੱਲ ਕਰੀਏ ਅਫਸਾਨਾ ਖ਼ਾਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਸਾਜ਼ ਵੀ ਪੰਜਾਬੀ ਗਾਇਕ ਨੇ, ਜਿਨ੍ਹਾਂ ਨੇ ਵੀ ਕਈ ਸੁਪਰ ਹਿੱਟ ਗੀਤ ਦਿੱਤੇ ਨੇ।

 

You may also like