
ਵਿਆਹ ਤੋਂ ਬਾਅਦ ਪੰਜਾਬੀ ਗਾਇਕਾ ਅਫਸਾਨਾ ਖ਼ਾਨ Afsana Khan ਦੀ ਖੁਸ਼ੀ ਸੱਤਵੇਂ ਆਸਮਾਨ 'ਤੇ ਹੈ। ਜੀ ਹਾਂ ਕੁਝ ਦਿਨ ਪਹਿਲਾਂ ਹੀ ਅਫਸਾਨਾ ਤੇ ਸਾਜ਼ ਦਾ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਇਹ ਜੋੜੀ ਖੂਬ ਸੁਰਖੀਆਂ ਚ ਬਣੀ ਹੋਈ ਹੈ। ਦੱਸ ਦਈਏ ਇਹ ਜੋੜੀ ਏਨੀਂ ਦਿਨੀਂ ਅਫਸਾਨਾ ਦੇ ਜੱਦੀ ਪਿੰਡ ਬਾਦਲ ਪਹੁੰਚੀ ਹੋਈ ਹੈ। ਜਿੱਥੋਂ ਲਗਾਤਾਰ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਫਸਾਨ ਤੇ ਸਾਜ਼ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਅਫਸਾਨਾ ਆਪਣੇ ਜੱਦੀ ਘਰ ਪਹੁੰਚ ਕੇ ਬਹੁਤ ਖੁਸ਼ ਹੈ। ਦੱਸ ਦਈਏ ਸਾਬਕਾ ਮੁੱਖ ਮੰਤਰ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਸ ਨਵੀਂ ਵਿਆਹੀ ਜੋੜੀ ਨੂੰ ਆਪਣਾ ਆਸ਼ੀਰਵਾਦ ਤੇ ਸ਼ੁਭਕਾਮਨਾਵਾਂ ਦਿੱਤੀਆਂ ਸਨ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈਆਂ ਸਨ। ਅਫਸਾਨਾ ਖ਼ਾਨ ਦੇ ਵਿਆਹ ਚ ਬਾਲੀਵੁੱਡ ਜਗਤ ਤੋਂ ਲੈ ਕੇ ਪਾਲੀਵੁੱਡ ਜਗਤ ਦੀਆਂ ਨਾਮੀ ਹਸਤੀਆਂ ਪਹੁੰਚੀਆਂ ਸਨ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਇਸ ਪਿਆਰੇ ਜਿਹੇ ਵੀਡੀਓ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਨਿੱਕੀ ਬੱਚੀ ਦੇ ਨਾਲ ਖੇਡਦੇ ਆਏ ਨਜ਼ਰ, ਦੇਖੋ ਵੀਡੀਓ
ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਅੱਜ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਇਸ ਮੁਕਾਮ ਉੱਤੇ ਪਹੁੰਚਣ ਲਈ ਅਫਸਾਨਾ ਖ਼ਾਨ ਨੇ ਬਹੁਤ ਮਿਹਨਤ ਕੀਤੀ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਤਿੱਤਲੀਆਂ ਗੀਤ ਨੇ ਅਫਸਾਨਾ ਨੂੰ ਵੱਖਰੀ ਪਹਿਚਾਣ ਦਿਵਾਈ ਹੈ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਅਫਸਾਨਾ ਦੇ ਪਤੀ ਸਾਜ਼ ਵੀ ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੇ ਹੋਏ ਹਨ।
View this post on Instagram