ਅਫਸਾਨਾ ਖ਼ਾਨ ਨੇ ਆਪਣੇ ਵਿਆਹ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | March 07, 2022

ਅਫਸਾਨਾ ਖ਼ਾਨ (Afsana khan) ਜਿਸ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਹੈ । ਉਹ ਲਗਾਤਾਰ ਆਪਣੇ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੇ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਕਾਰ ‘ਚ ਸਵਾਰ ਹੈ । ਡੋਲੀ ਵਾਰ ਨੂੰ ਸਾਜ਼ (Saajz) ਖੁਦ ਡਰਾਈਵ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਕੁਝ ਸਮਾਂ ਪਹਿਲਾਂ ਹੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Afsana Khan And saajz image From instagram

ਹੋਰ ਪੜ੍ਹੋ : ਅਫਸਾਨਾ ਖ਼ਾਨ ਦਾ ਨਵਾਂ ਗੀਤ ‘ਗਲੀ ਤੇਰੀ ਸੇ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਹ ਅਫਸਾਨਾ ਦੇ ਵਿਆਹ ਵਾਲੇ ਦਿਨ ਦਾ ਵੀਡੀਓ ਹੈ । ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਦੇ ਨਾਲ ਹੀ ਸਾਜ਼ ਵੀ ਇੱਕ ਵਧੀਆ ਗਾਇਕ ਹੈ ਅਤੇ ਹੁਣ ਤੱਕ ਉਹ ਇੰਡਸਟਰੀ ਲਈ ਗਾ ਚੁੱਕੇ ਹਨ ।

inside image of afsana khan with harsimrat kaur badal

ਅਫਸਾਨਾ ਖ਼ਾਨ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿਤੇ ਹਨ । ਉਨ੍ਹਾਂ ਦਾ ਸਿੱਧੂ ਮੂਸੇਵਾਲਾ ਦੇ ਨਾਲ ਗਾਇਆ ਗੀਤ ‘ਧੱਕਾ’ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ ‘ਤਿੱਤਲੀਆਂ’ ਵੀ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ । ਅਫਸਾਨਾ ਅਤੇ ਸਾਜ਼ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਇਸ ਤੋਂ ਇਲਾਵਾ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਵੀ ਇਸ ਵਿਆਹ ‘ਚ ਪਹੁੰਚੇ ਸਨ ।

You may also like