ਅਫਸਾਨਾ ਖ਼ਾਨ ਨੇ ਆਪਣੀ ਬਜ਼ੁਰਗ ਫੈਨ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਵੀਡੀਓ, ਹਰ ਕਿਸੇ ਨੂੰ ਆ ਰਹੀ ਹੈ ਪਸੰਦ, ਦੇਖੋ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੀ ਕਮਾਲ ਦੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਇੱਕ ਖ਼ਾਸ ਫੈਨ ਦੀ ਵੀਡੀਓ ਪੋਸਟ ਕੀਤੀ ਹੈ।
image source- instagram
image source- instagram
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕਿਊਟ ਬੀਬੀ ਜੀ ਫੈਨ ❤️❤️ ਵੱਡਿਆਂ ਨੂੰ ਪਿਆਰ ਕਰੋ..ਰੱਬ ਸਭ ‘ਤੇ ਮਿਹਰ ਕਰੇ..’। ਵੀਡੀਓ ‘ਚ ਦੇਖ ਸਕਦੇ ਹੋਏ ਉਹ ਬਜ਼ੁਰਗ ਬੀਬੀ ਦੇ ਨਾਲ ਨਜ਼ਰ ਆ ਰਹੀ ਹੈ। ਦੋਵੇਂ ਜਣੀਆਂ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੀਆਂ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਹਾਲ ਹੀ ‘ਚ ਆਏ ਨਵੇਂ ਗੀਤ ‘Surrender’ ਦੇ ਨਾਲ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਅਫਸਾਨਾ ਖ਼ਾਨ ਦਾ ਇਹ ਵੀਡੀਓ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।
image source- instagram
ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਬਾਕਮਾਲ ਦੀ ਗਾਇਕਾ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਅਫਸਾਨਾ ਖ਼ਾਨ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
image source- instagram
View this post on Instagram