
Afsana Khan cute video: ਪੰਜਾਬੀ ਗਾਇਕਾ ਅਫਨਾਸਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਉਹ ਨਾ ਸਿਰਫ ਪ੍ਰੋਫੈਸ਼ਨਲ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਵੱਲੋਂ ਪਤੀ ਸਾਜ਼ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਦੋਵਾਂ ਕਲਾਕਾਰਾਂ ਦੀ ਪਿਆਰੀ ਜਿਹੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਜਿਸਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਆਪਣੇ ਭਰਾ ਦੇ ਵਿਆਹ ਲਈ ਪਿੰਡ ਪਹੁੰਚੀ ਉਰਵਸ਼ੀ ਰੌਤੇਲਾ, ਪ੍ਰੀ-ਵੈਡਿੰਗ ਸੈਰੇਮਨੀ 'ਚ ਖੂਬ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ
ਅਫਸਾਨਾ ਖ਼ਾਨ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਕੈਪਸ਼ਨ ਵਿੱਚ ਲਿਖਿਆ, ‘BLESSED BACCHE 🙏🧿...’ ਤੇ ਨਾਲ ਹੀ ਸਾਜ਼ ਨੂੰ ਟੈਗ ਕੀਤਾ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਪਿਆਰ ਜਤਾ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਤਿੱਤਲੀਆਂ ਗੀਤ ਨੂੰ ਅਫਸਾਨਾ ਖ਼ਾਨ ਨੂੰ ਵਰਲਡ ਵਾਈਡ ਕਾਫੀ ਜ਼ਿਆਦਾ ਫੇਮ ਹਾਸਿਲ ਹੋਇਆ ਸੀ। ਉਹ ਪੰਜਾਬੀ ਫ਼ਿਲਮਾਂ ਵਿੱਚ ਵੀ ਗੀਤ ਗਾ ਚੁੱਕੀ ਹੈ।

View this post on Instagram