
ਅਫਸਾਨਾ ਖ਼ਾਨ (Afsana Khan) ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਹੈ ਜਿਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ‘ਚ ਵੀ ਜਲਦ ਹੀ ਗਾਇਕਾ ਕਈ ਵੱਡੇ ਪ੍ਰੋਜੈਕਟਸ ‘ਚ ਨਜ਼ਰ ਆਏਗੀ । ਕੁਝ ਸਮਾਂ ਪਹਿਲਾਂ ਗਾਇਕਾ ਨੇ ਬਾਲੀਵੁੱਡ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੀ ਅਫਸਾਨਾ ਖ਼ਾਨ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਨੂੰ ਆਪਣੇ ਫੈਨਸ ਦੇ ਨਾਲ ਸਾਂਝਾ ਕਰਦੀ ਰਹਿੰਦੀ ਹੈ । ਹੁਣ ਅਫਸਾਨਾ ਖ਼ਾਨ ਨੇ ਆਪਣਾ ਇੱਕ ਨਵਾਂ ਵੀਡੀਓ (New Video) ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਭਰਾ ਖੁਦਾਬਖਸ਼ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਭਰਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਜਿਸ ‘ਚ ਉਹ ਆਪਣੇ ਪਤੀ ਸਾਜ਼ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ । ਇਸ ਤੋਂ ਇਲਾਵਾ ਗਾਇਕਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ।

ਇਹ ਅਫਸਾਨਾ ਖ਼ਾਨ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਗਾਇਕੀ ‘ਚ ਵੱਡਾ ਮੁਕਾਮ ਹਾਸਲ ਕੀਤਾ ਹੈ ਅਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ । ਪਰ ਗਾਇਕੀ ਦੇ ਖੇਤਰ ‘ਚ ਉਸ ਨੂੰ ਇਹ ਮੁਕਾਮ ਇਉਂ ਹੀ ਨਹੀਂ ਮਿਲ ਗਿਆ, ਇਸ ਮੁਕਾਮ ਨੂੰ ਹਾਸਲ ਕਰਨ ਦੇ ਲਈ ਉਸ ਨੇ ਕਈ ਸਾਲਾਂ ਤੱਕ ਸੰਘਰਸ਼ ਕੀਤਾ ਹੈ ਅਤੇ ਉਸ ਦਾ ਇਹ ਸੰਘਰਸ਼ ਹੀ ਰੰਗ ਲਿਆਇਆ ਹੈ ।ਗਾਇਕਾ ਦੀ ਮਾਤਾ ਜੀ ਨੇ ਵੀ ਪਰਿਵਾਰ ਦੇ ਪਾਲਣ ਪੋਸ਼ਣ ਦੇ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਗਾਇਕਾ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ।
View this post on Instagram