ਅਫਸਾਨਾ ਖ਼ਾਨ ਨੂੰ ਮੁੜ ਆਈ ਵੱਡੇ ਭਰਾ ਸਿੱਧੂ ਮੂਸੇਵਾਲਾ ਦੀ ਯਾਦ, ਸ਼ੇਅਰ ਕੀਤੀ ਖੂਬਸੂਰਤ ਪਲਾਂ ਦੀ ਝਲਕ

written by Pushp Raj | December 16, 2022 05:07pm

Afsana Khan remember Sidhu Moose Wala: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 6 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਇੱਕ ਵਾਰ ਫਿਰ ਅਫਸਾਨਾ ਖ਼ਾਨ ਆਪਣੇ ਵੱਡੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਈ। ਅਫਸਾਨਾ ਨੇ ਮੁੜ ਇੱਕ ਵਾਰ ਫਿਰ ਭਰਾ ਸਿੱਧੂ ਮੂਸੇਵਾਲਾ ਨਾਲ ਖੂਬਸੂਰਤ ਪਲਾਂ ਦੀ ਝਲਕ ਸ਼ੇਅਰ ਕੀਤੀ ਹੈ।

Image Source : Instagram

ਅਫਸਾਨਾ ਖ਼ਾਨ ਅਕਸਰ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਆਪਣੀ ਜ਼ਿੰਦਗੀ ਨਾਲ ਜੁੜੇ ਹਰ ਅਪਡੇਟ ਸ਼ੇਅਰ ਕਰਦੀ ਹੈ। ਹਾਲ ਹੀ ਵਿੱਚ ਅਫਸਾਨਾ ਖ਼ਾਨ ਮੁੜ ਆਪਣੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਈ।

ਅਫਸਾਨਾ ਖ਼ਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਭਰਾ ਸਿੱਧੂ ਮੂਸੇਵਾਲਾ ਦੇ ਨਾਲ ਖੂਬਸੂਰਤ ਪਲਾਂ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਅਫਸਾਨਾ ਖ਼ਾਨ ਨੇ ਇਹ ਵੀਡੀਓ ਸ਼ੇਅਰ ਕਰਦੇ ਹੋਏ, "⛳️ @sidhu_moosewala ❤️ vadda bai 😭💔 #justiceforsidhumoosewala 🙏 #brosislove #brothersisterlove #missu bai 💔"

Image Source : Instagram

ਸ਼ੇਅਰ ਕੀਤੀ ਗਈ ਇਸ ਵੀਡੀਓ ਵਿੱਚ ਅਫਸਾਨਾ ਖ਼ਾਨ ਤੇ ਸਿੱਧੂ ਮੂਸੇਵਾਲਾ ਸਟੇਜ਼ ਉੱਤੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਅਫਸਾਨਾ ਖ਼ਾਨ ਨੇ ਆਪਣੇ ਵਿਆਹ ਦੇ ਰਿਸੈਪਸ਼ਨ ਦੇ ਸਮੇਂ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਵਿੱਚ ਅਫਸਾਨਾ ਤੇ ਸਾਜ਼ ਸਿੱਧੂ ਮੂਸੇਵਾਲਾ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ।

ਅਫਸਾਨਾ ਵੱਲੋ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਬੇਹੱਦ ਭਾਵੁਕ ਹੋ ਗਏ। ਫੈਨਜ਼ ਅਫਸਾਨਾ ਖ਼ਾਨ ਦੀ ਇਸ ਪੋਸਟ ਨੂੰ ਬੇਹੱਦ ਪਸੰਦ ਕਰ ਰਹੇ ਹਨ। ਫੈਨਜ਼ ਕਮੈਂਟ ਕਰਕੇ ਆਪਣੇ ਚਹੇਤੇ ਗਾਇਕ ਨੂੰ ਯਾਦ ਕਰ ਰਹੇ ਹਨ।

Image Source : Instagram

ਹੋਰ ਪੜ੍ਹੋ: ਅਮਿਤਾਭ ਬੱਚਨ ਨੇ ਇਤਿਹਾਸਕ ਵਿਸ਼ਿਆਂ 'ਤੇ ਬਣੀਆਂ ਮੌਜੂਦਾ ਫਿਲਮਾਂ 'ਤੇ ਦਿੱਤਾ ਵੱਡਾ ਬਿਆਨ, ਕਿਹਾ- ਮੌਜੂਦਾ ਫਿਲਮਾਂ ਕਾਲਪਨਿਕ      

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ 6 ਮਹੀਨੇ ਬਾਅਦ ਹਾਲੇ ਤੱਕ ਵੀ ਮੁੱਖ ਦੋਸ਼ੀ ਗੋਲਡੀ ਬਰਾੜ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ। ਸਿੱਧੂ ਦਾ ਪਰਿਵਾਰ ਤੇ ਚਾਹੁਣ ਵਾਲੇ ਲਗਾਤਾਰ ਗਾਇਕ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

You may also like