ਦੁਬਈ ‘ਚ ਪਤੀ ਸਾਜ਼ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਅਫਸਾਨਾ ਖ਼ਾਨ, ਸਾਂਝਾ ਕੀਤਾ ਰੋਮਾਂਟਿਕ ਵੀਡੀਓ

written by Shaminder | October 11, 2022 12:30pm

ਅਫਸਾਨਾ ਖ਼ਾਨ (Afsana Khan) ਇਨੀਂ ਦਿਨੀਂ ਆਪਣੇ ਪਤੀ ਸਾਜ਼ (Saajz) ਦੇ ਨਾਲ ਦੁਬਈ (Dubai) ‘ਚ ਸਮਾਂ ਬਿਤਾ ਰਹੀ ਹੈ । ਜਿਸ ਦਾ ਇੱਕ ਵੀਡੀਓ (Video) ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ ।

Afsana khan ,, Image Source : Instagram

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣ ਪਾਏ !

ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਉਸ ਨੇ ਹਰ ਨਸ਼ਾ ਸਾਹਮਣੇ ਲਿਆ ਕੇ ਰੱਖ ਦਿੱਤਾ ਅਤੇ ਕਿਹਾ, ਸਭ ਤੋਂ ਬੁਰੀ ਲਤ ਕਿਹੜੀ ਹੈ, ਮੈਂ ਕਿਹਾ, ਤੇਰੇ ਪਿਆਰ ਦੀ’ । ਇਸ ਦੇ ਨਾਲ ਹੀ ਗਾਇਕਾ ਨੇ ਸਾਜ਼ ਦੇ ਲਈ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ । ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ ।

Afsana And Saajz Image Source : Instagram

ਹੋਰ ਪੜ੍ਹੋ : ਗੁਰੂ ਰਾਮਦਾਸ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਪੁਰਬ, ਦਰਸ਼ਨ ਔਲਖ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿੱਤੀ ਵਧਾਈ

ਉਨ੍ਹਾਂ ਨੇ ਅਨੇਕਾਂ ਹੀ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਅਫਸਾਨਾ ਖ਼ਾਨ ਨੇ ਇੰਡਸਟਰੀ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਹੈ । ਆਪਣੀ ਕਾਮਯਾਬੀ ਦਾ ਸਿਹਰਾ ਉਹ ਆਪਣੀ ਮਾਤਾ ਜੀ ਨੂੰ ਦਿੰਦੇ ਹਨ । ਜਿਨ੍ਹਾਂ ਨੇ ਇਸ ਮੁਕਾਮ ‘ਤੇ ਉਸ ਨੂੰ ਪਹੁੰਚਾਉਣ ਦੇ ਲਈ ਮਿਹਨਤ ਮਜ਼ਦੂਰੀ ਕੀਤੀ ।

Afsana And Saajz ,, Image Source : Instagram

ਕੁਝ ਸਮਾਂ ਪਹਿਲਾਂ ਹੀ ਉਸ ਨੇ ਸਾਜ਼ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾਉਂਦੀ ਨਜ਼ਰ ਆਏਗੀ । ਸਲੀਮ ਮਾਰਚੈਂਟ ਦੇ ਨਾਲ ਉਸ ਨੇ ਕਈ ਪ੍ਰੋਜੈਕਟ ‘ਤੇ ਕੰਮ ਕੀਤਾ ਹੈ ।

You may also like