
ਅਫਸਾਨਾ ਖ਼ਾਨ (Afsana Khan) ਦੀ ਸਿਹਤ ਖ਼ਰਾਬ ਹੋ ਗਈ ਹੈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਗਾਇਕਾ ਜ਼ੀਰਕਪੁਰ ਦੇ ਇੱਕ ਹਸਤਪਾਲ ‘ਚ ਭਰਤੀ ਹੈ । ਆਪਣੀ ਖਰਾਬ ਸਿਹਤ ਦੇ ਬਾਰੇ ਗਾਇਕਾ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ । ਉਸ ਨੇ ਹਸਪਤਾਲ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਹਸਪਤਾਲ ਦੇ ਬੈੱਡ ‘ਤੇ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਅਤੇ ਪਰਵੀਨ ਭਾਰਟਾ ਨੇ ਲੋਹੜੀ ‘ਤੇ ਦਿੱਤੀ ਵਧਾਈ
ਤਸਵੀਰਾਂ ਸ਼ੇਅਰ ਕਰਦਿਆਂ ਗਾਇਕਾ ਨੇ ਕੈਪਸ਼ਨ 'ਚ ਲਿਖਿਆ, 'ਨੌਟ ਵੈਲ' ਯਾਨਿ ਕਿ ਠੀਕ ਨਹੀਂ ਹਾਂ’। ਖ਼ਬਰਾਂ ਮੁਤਾਬਕ ਅਫਸਾਨਾ ਖ਼ਾਨ ਪਿਛਲੇ ਲੰਮੇ ਸਮੇਂ ਤੋਂ ਡਿਪ੍ਰੈਸ਼ਨ ਦੇ ਨਾਲ ਜੂਝ ਰਹੀ ਹੈ ਅਤੇ ਇਸੇ ਕਾਰਨ ਅਕਸਰ ਉਸਦੀ ਤਬੀਅਤ ਖ਼ਰਾਬ ਹੋ ਜਾਂਦੀ ਹੈ ।
ਹੋਰ ਪੜ੍ਹੋ : ਸ਼ੂਟ ਦੇ ਦੌਰਾਨ ਸ਼ਹਿਨਾਜ਼ ਗਿੱਲ ਦੀ ਨਿਕਲੀਆਂ ਚੀਕਾਂ, ਇਹ ਕੰਮ ਕਰਨ ਦੌਰਾਨ ਆਈਆਂ ਤਰੇਲੀਆਂ, ਵੀਡੀਓ ਹੋ ਰਿਹਾ ਵਾਇਰਲ
ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਨੇ ਖ਼ਾਸ ਪਛਾਣ ਬਣਾਈ ਹੈ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਉਸ ਨੂੰ ਲੰਮਾ ਸੰਘਰਸ਼ ਕਰਨਾ ਪਿਆ ਹੈ ।

ਖ਼ਾਸ ਕਰਕੇ ਉਸ ਦੀ ਮਾਂ ਨੇ ਮਿਹਨਤ ਮਜ਼ਦੂਰੀ ਕਰਕੇ ਗਾਇਕਾ ਦੀ ਹਰ ਖਾਹਿਸ਼ ਨੂੰ ਪੂਰਾ ਕੀਤਾ ਹੈ । ਕਿਉਂਕਿ ਅਫਸਾਨਾ ਖ਼ਾਨ ਬਹੁਤ ਛੋਟੀ ਸੀ ਜਦੋਂ ਉਸ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ‘ਤੇ ਬੱਚਿਆਂ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਪੈ ਗਈ ਸੀ ।
View this post on Instagram