ਅਫਸਾਨਾ ਖ਼ਾਨ ਦੇ ਭਾਣਜਿਆਂ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ, ਦੇਖੋ ਵੀਡੀਓ
ਅਫਸਾਨਾ ਖ਼ਾਨ ਦੇ ਭਾਣਜਿਆਂ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ, ਦੇਖੋ ਵੀਡੀਓ
Sidhu Moose Wala News: ਮਰਹੂਮ ਗਾਇਕ ਸਿੱਧੂ ਮੂਸੇਵਾਲੇ ਨੂੰ ਇਸ ਫਾਨੀ ਸੰਸਾਰ ਤੋਂ ਗਾਏ ਕਈ ਮਹੀਨੇ ਹੋ ਗਏ ਨੇ, ਪਰ ਪ੍ਰਸ਼ੰਸਕ ਤੇ ਕਲਾਕਾਰ ਅੱਜ ਵੀ ਸਿੱਧੂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ। ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਅਫਸਾਨਾ ਖ਼ਾਨ ਨੇ ਇੱਕ ਬਹੁਤ ਹੀ ਖ਼ਾਸ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ।
ਹੋਰ ਪੜ੍ਹੋ : ਇੱਕ ਵਾਰ ਫਿਰ ਲਾਈਵ ਆ ਕੇ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱਢੀਆਂ ਗਾਲ੍ਹਾਂ, ਲਾਡੀ ਚਾਹਲ ਨੇ ਪੋਸਟ ਪਾ ਕੇ ਦਿੱਤੀ ਇਹ ਪ੍ਰਤੀਕਿਰਿਆ
Image Source: Twitter
ਅਫਸਾਨਾ ਖ਼ਾਨ ਨੇ ਆਪਣੇ ਆਫੀਸ਼ੀਅਲ ਇੰਸਾਟਗ੍ਰਾਮ ਅਕਾਊਂਟ ਉੱਤੇ ਆਪਣੇ ਭਾਣਜਿਆਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਦੋਵੇਂ ਬੱਚੇ ਕਹਿੰਦੇ ਨੇ ਉਹ ਸਿੱਧੂ ਮਾਮੂ ਨੂੰ ਯਾਦ ਕਰਦੇ ਹਨ। ਫਿਰ ਉਹ ਸਿੱਧੂ ਮੂਸੇਵਾਲਾ ਦੇ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਦੇਖਕੇ ਪ੍ਰਸ਼ੰਸਕ ਇਨ੍ਹਾਂ ਬੱਚਿਆਂ ਦੀ ਤਾਰੀਫ ਕਰ ਰਹੇ ਨੇ ਤੇ ਨਾਲ ਹੀ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ।
image source: Instagram
ਦੱਸ ਦਈਏ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਨੂੰ ਜਵਾਹਰਕੇ ਪਿੰਡ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਜੇ ਤੱਕ ਸਿੱਧੂ ਮੂਸੇਵਾਲਾ ਦੀ ਮੌਤ ਦਾ ਇਨਸਾਫ ਬਾਕੀ ਹੈ। ਜਿਸ ਕਰਕੇ ਅਫਸਾਨਾ ਖ਼ਾਨ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਲਈ ਕੈਂਡਲ ਮਾਰਚ ਕੱਢਿਆ ਸੀ।
image source: Instagram
ਅਫਸਾਨਾ ਖ਼ਾਨ ਤੇ ਸਿੱਧੂ ਮੂਸੇਵਾਲਾ ਦਾ ਭਰਾ-ਭੈਣ ਵਾਲਾ ਰਿਸ਼ਤਾ ਸੀ। ਅਫਸਾਨਾ ਹਰ ਸਾਲ ਸਿੱਧੂ ਨੂੰ ਰੱਖੜੀ ਬੰਨਣ ਮੂਸਾ ਪਿੰਡ ਜਾਂਦੀ ਸੀ। ਦੋਵਾਂ ਕਲਾਕਾਰਾਂ ਨੇ ਇਕੱਠੇ ਕਈ ਗੀਤ ਗਾਏ ਸਨ। ਗਾਇਕਾ ਅਫਸਾਨਾ ਅਕਸਰ ਹੀ ਆਪਣੇ ਭਰਾ ਨੂੰ ਯਾਦ ਕਰਦੇ ਹੋਏ ਇਮੋਸ਼ਨਲ ਪੋਸਟਾਂ ਪਾਉਂਦੀ ਰਹਿੰਦੀ ਹੈ।
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
