Advertisment

ਅਫਸਾਨਾ ਖ਼ਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ

author-image
By Shaminder
New Update
ਅਫਸਾਨਾ ਖ਼ਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ
Advertisment
ਅਫਸਾਨਾ ਖ਼ਾਨ (Afsana Khan) ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ । ਗਾਇਕਾ ਅਫਸਾਨਾ ਖਾਨ ਦੀ ਹਲਦੀ ਸੈਰੇਮਨੀ
Advertisment
(Haldi Ceremony)ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਗਾਇਕਾ ਨੂੰ ਹਲਦੀ ਲਗਾਈ ਜਾ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਅਫਸਾਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖਾਨ ਅਤੁ ਸਾਜ਼ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਅਫਸਾਨਾ ਖਾਨ ਨੇ ਪੀਲੇ ਰੰਗ ਦਾ ਲਹਿੰਗਾ ਇਸ ਖਾਸ ਦਿਨ ਦੇ ਲਈ ਚੁਣਿਆ ਹੈ । ਇਸ ਦੇ ਨਾਲ ਉੁਨ੍ਹਾਂ ਨੇ ਸੋਨੇ ਦੀ ਜਿਊਲਰੀ ਪਾਈ ਹੋਈ ਹੈ ।ਇਸ ਦੇ ਨਾਲ ਹੀ ਸਾਜ਼ ਵੀ ਪੀਲੇ ਰੰਗ ਦੇ ਕੁੜਤੇ ਅਤੇ ਸਫੇਦ ਪਜਾਮੇ ‘ਚ ਨਜ਼ਰ ਆਏ । ਇਹ ਜੋੜੀ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ । publive-image Image Source: Instagram ਹੋਰ ਪੜ੍ਹੋ : ਟਾਈਗਰ-3ਫ਼ਿਲਮ ‘ਚ ਗੈਵੀ ਚਾਹਲ ਵੀ ਆਉਣਗੇ ਨਜ਼ਰ, ਦਿੱਲੀ ‘ਚ ਚੱਲ ਰਹੀ ਫ਼ਿਲਮ ਦੀ ਸ਼ੂਟਿੰਗ ਅਫਸਾਨਾ ਖ਼ਾਨ ਨੇ ਹੋਰ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਇੱਕ ਦੂਜੇ ਨੂੰ ਹਲਦੀ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਅਫਸਾਨਾ ਖਾਨ ਦੀ ਹਲਦੀ ਸੈਰੇਮਨੀ ‘ਚ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਇਸ ਜੋੜੀ ਦੀਆਂ ਖੁਸ਼ੀਆਂ ‘ਚ ਸ਼ਾਮਿਲ ਹੋਏ ।ਦੱਸ ਦਈਏ ਕਿ ਅਫਸਾਨਾ ਖ਼ਾਨ ਅਤੇ ਸਾਜ਼ ਨੇ ਆਪਣੇ ਵਿਆਹ ‘ਚ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੂੰ ਸੱਦਾ ਦਿੱਤਾ ਹੈ ।
Advertisment
publive-image ਇਸ ਜੋੜੀ ਨੇ ਖੁਦ ਘਰ ਘਰ ਜਾ ਕੇ ਸੈਲੀਬ੍ਰੇਟੀਜ਼ ਨੂੰ ਕਾਰਡ ਵੰਡੇ ਹਨ।ਅਫਸਾਨਾ ਖਾਨ ਦੇ ਪ੍ਰਸ਼ੰਸਕ ਵੀ ਇਸ ਵਿਆਹ ਨੂੰ ਲੈ ਕੇ ਕਾਫੀ ਐਕਸਾਈਟਡ ਹਨ ਅਤੇ ਜੋੜੀ ਦੇ ਵਿਆਹ ਦੀਆਂ ਰਸਮਾਂ ਦੇ ਵੀਡੀਓਜ਼ ਅਤੇ ਤਸਵੀਰਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਇਸ ਜੋੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਅਤੇ ਹਰ ਕੋਈ ਦੋਵਾਂ ਨੂੰ ਵਧਾਈਆਂ ਦੇ ਰਿਹਾ ਹੈ । ਦੱਸ ਦਈਏ ਕਿ ਅਫਸਾਨਾ ਖਾਨ ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਗਾਇਕਾ ਹੈ ਅਤੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਉਸ ਨੇ ਕਈ ਹਿੱਟ ਗੀਤ ਦਿੱਤੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment