ਅਫਸਾਨਾ ਖਾਨ ਦੇ ਵਿਆਹ ਦਾ ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  February 24th 2022 11:48 AM  |  Updated: February 24th 2022 11:53 AM

ਅਫਸਾਨਾ ਖਾਨ ਦੇ ਵਿਆਹ ਦਾ ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਅਫਸਾਨਾ ਖਾਨ (Afsana Khan) ਦੇ ਵਿਆਹ ਦੇ ਵੀਡੀਓ (Video) ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਹਨ । ਅਫਸਾਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਾਜ਼ ਆਪਣੀ ਸਾਲੀ ਨੂੰ ਤੋਹਫੇ ‘ਚ ਰਿੰਗ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।ਅਫਸਾਨਾ ਅਤੇ ਸਾਜ਼ ਦੇ ਪ੍ਰਸ਼ੰਸਕਾਂ ਨੂੰ ਇਹ ਵੀਡੀਓ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਅਫਸਾਨਾ ਖਾਨ ਦੇ ਵਿਆਹ ‘ਚ ਰਾਖੀ ਸਾਵੰਤ, ਸਤਿੰਦਰ ਸੱਤੀ, ਰਸ਼ਮੀ ਦੇਸਾਈ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ਅਤੇ ਇਸ ਨਵ ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਸਨ ।

Image Source: Instagram

ਹੋਰ ਪੜ੍ਹੋ : ਕਰੀਨਾ ਕਪੂਰ ਦੇ ਬੇਟੇ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਕਿਊਟ ਤਸਵੀਰਾਂ ਵਾਇਰਲ

ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰੇ ਵੀ ਇਸ ਵਿਆਹ ‘ਚ ਸ਼ਰੀਕ ਹੋਏ ਸਨ । ਅਫਸਾਨਾ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਸਧਾਰਣ ਜਿਹੇ ਪਰਿਵਾਰ ਦੇ ਨਾਲ ਸਬੰਧ ਰੱਖਣ ਵਾਲੀ ਅਫਸਾਨਾ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।

Image Source: Instagram

ਗਾਇਕੀ ਦੇ ਖੇਤਰ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਅਤੇ ਉਸ ਦੀ ਮਿਹਨਤ ਰੰਗ ਲਿਆਈ ਅਤੇ ਹੁਣ ਉਸ ਦਾ ਨਾਮ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ । ਅਫਸਾਨਾ ਖਾਨ ਅਤੇ ਸਾਜ਼ ਨੇ ਇੱਕਠਿਆਂ ਕਈ ਗੀਤ ਵੀ ਕੱਢੇ ਹਨ ਅਤੇ ਉਸ ਦਾ ਨਵਾਂ ਗੀਤ ਵੀ ਅੱਜ ਰਿਲੀਜ਼ ਹੋਇਆ ਹੈ । ਅਫਸਾਨਾ ਖਾਨ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਧੱਕਾ’, ਤਿੱਤਲੀਆਂ, ਮੁੰਡੇ ਚੰਡੀਗੜ੍ਹ ਸ਼ਹਿਰ ਦੇ ਸਣੇ ਕਈ ਹਿੱਟ ਗੀਤ ਗਾਏ ਹਨ । ਗਾਇਕੀ ਦੀ ਗੁੜਤੀ ਅਫਸਾਨਾ ਨੂੰ ਆਪਣੇ ਘਰੋਂ ਹੀ ਮਿਲੀ ਹੈ ਉਸ ਦੇ ਮਾਤਾ ਪਿਤਾ ਵੀ ਵਧੀਆ ਗਾਇਕੀ ਦੇ ਮਾਲਕ ਹਨ ।ਪਰ ਪਿਤਾ ਦਾ ਸਾਥ ਅਫਸਾਨਾ ਖਾਨ ਨੂੰ ਜ਼ਿਆਦਾ ਨਹੀਂ ਮਿਲ ਸਕਿਆ । ਉਹ ਬਹੁਤ ਛੋਟੀ ਸੀ ਜਦੋਂ ਉਸ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network