ਲੰਮੀ ਬਰੇਕ ਤੋਂ ਬਾਅਦ ਜਸਵਿੰਦਰ ਬਰਾੜ ਇੱਕ ਫਿਰ ਮਿਊਜ਼ਿਕ ਇੰਡਸਟਰੀ ਵਿੱਚ ਹੋਈ ਸਰਗਰਮ, ਨਵੇਂ ਗਾਣੇ ਦਾ ਟੀਜ਼ਰ ਰਿਲੀਜ਼

written by Rupinder Kaler | November 15, 2021

ਪੰਜਾਬੀ ਗਾਇਕਾ ਜਸਵਿੰਦਰ ਬਰਾੜ (Jaswinder Brar) ਇੱਕ ਵਾਰ ਫਿਰ ਮਿਊਜ਼ਿਕ ਇੰਡਸਟਰੀ ਵਿੱਚ ਸਰਗਰਮ ਹੋ ਗਏ ਹਨ । ਉਹਨਾਂ ਦੇ ਇੱਕ ਤੋਂ ਬਾਅਦ ਇੱਕ ਗਾਣੇ ਰਿਲੀਜ਼ ਹੋ ਰਹੇ ਹਨ । ਇਸ ਸਭ ਦੇ ਚੱਲਦੇ ਉਹਨਾਂ ਨੇ ਆਪਣੇ ਗਾਣੇ ‘ਭੁੱਲ ਜਾਣ ਵਾਲਿਆ’ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਟੀਜ਼ਰ ਨੂੰ ਜਸਵਿੰਦਰ ਬਰਾੜ ਨੇ ਆਪਣੇ ਇੰਸਟਾਗ੍ਰਾਮ ਤੇ ਸਾਂਝਾ ਕੀਤਾ ਹੈ । ਜਿਸ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Jaswinder Brar pp-min Pic Courtesy: Instagram

ਹੋਰ ਪੜ੍ਹੋ :

ਜਦੋਂ ਦੋ ਬੇਟੀਆਂ ਦੇ ਜਨਮ ਤੋਂ ਬਾਅਦ ਪਛਤਾਉਣ ਲੱਗੀ ਸੀ ਹੇਮਾ ਮਾਲਿਨੀ, ਪਰੇਸ਼ਾਨੀ ਦੀ ਵਜ੍ਹਾ ਜਾਣਕੇ ਹੋ ਜਾਓਗੇ ਹੈਰਾਨ

jaswinder brar Pic Courtesy: Instagram

ਜਿਸ ਤਰ੍ਹਾਂ ਦਾ ਗਾਣੇ ਦਾ ਟੀਜ਼ਰ ਹੈ ਉਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਜਸਵਿੰਦਰ ਬਰਾੜ (Jaswinder Brar) ਦਾ ਇਹ ਗੀਤ ਸੈਡ ਸੌਂਗ ਹੋਵੇਗਾ । ਜਸਵਿੰਦਰ ਬਰਾੜ ਦੀ ਆਵਾਜ਼ ਵਿੱਚ ਰਿਲੀਜ਼ ਹੋਣ ਵਾਲੇ ਇਸ ਗੀਤ ਦੇ ਬੋਲ ਸੱਤਾ ਕੋਟਲੀ ਵਾਲਾ ਨੇ ਲਿਖੇ ਹਨ ਜਦੋਂ ਕਿ ਗੀਤ ਦਾ ਮਿਊਜ਼ਿਕ ਚੇਤ ਸਿੰਘ ਨੇ ਤਿਆਰ ਕੀਤਾ ਹੈ । ਗਾਣੇ ਵਿੱਚ ਜਸਵਿੰਦਰ ਬਰਾੜ ਤੋਂ ਇਲਾਵਾ ਵਰਿੰਦਰ ਸਿੰਘ ਤੇ ਦਿਵਿਆ ਮੱਕੜ ਨੂੰ ਫੀਚਰ ਕੀਤਾ ਗਿਆ ਹੈ ।

ਗੀਤ ਵੀ ਵੀਡੀਓ ਜੁਗਲ ਕੰਬੋਜ਼ ਵੱਲੋਂ ਡਾਇਰੈਕਟ ਕੀਤੀ ਗਈ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਲੰਮੀ ਬਰੇਕ ਤੋਂ ਬਾਅਦ ਜਸਵਿੰਦਰ ਬਰਾੜ (Jaswinder Brar) ਇੱਕ ਵਾਰ ਮੁੜ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਰਗਰਮ ਹੋਈ ਹੈ । ਇਸ ਤੋਂ ਪਹਿਲਾਂ ਉਹਨਾਂ ਦਾ ਗਾਣਾ ਡਬਲ ਬੈਰਲ ਰਿਲੀਜ਼ ਹੋਇਆ ਸੀ । ਜਿਸ ਨੂੰ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਦਾ ਬਹੁਤ ਪਿਆਰ ਮਿਲ ਰਿਹਾ ਹੈ ।

 

You may also like