ਤਲਾਕ ਦੇ ਐਲਾਨ ਤੋਂ ਬਾਅਦ ਆਮਿਰ ਖ਼ਾਨ ਨੇ ਪਤਨੀ ਕਿਰਨ ਨਾਲ ਕੀਤਾ ਜੰਮ ਕੇ ਡਾਂਸ, ਵੀਡੀਓ ਵਾਇਰਲ

written by Rupinder Kaler | July 15, 2021

ਆਮਿਰ ਖਾਨ ਨੇ ਹਾਲ ਹੀ ਵਿੱਚ ਆਪਣੀ ਪਤਨੀ ਕਿਰਨ ਰਾਓ ਤੋਂ ਤਲਾਕ ਲਈ ਹੈ । ਕੁਝ ਦਿਨ ਪਹਿਲਾਂ ਦੋਵਾਂ ਨੇ ਆਪਸੀ ਸਹਿਮਤੀ ਨਾਲ ਬਿਆਨ ਜਾਰੀ ਕਰਕੇ ਤਲਾਕ ਦਾ ਐਲਾਨ ਕੀਤਾ ਸੀ। ਇਸ ਸਭ ਦੇ ਚਲਦੇ ਆਮਿਰ ਖਾਨ ਅਤੇ ਕਿਰਨ ਰਾਓ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਵਾਇਰਲ ਹੋ ਰਹੀ ਹੈ ।

Aamir khan Pic Courtesy: Instagram

ਹੋਰ ਪੜ੍ਹੋ :

ਗਾਇਕਾ ਅਫਸਾਨਾ ਖ਼ਾਨ ਆਪਣੇ ਮੰਗੇਤਰ ਸਾਜ਼ ਦੇ ਨਾਲ ਮੁੰਬਈ ‘ਚ ਬੀਚ ‘ਤੇ ਰੋਮਾਂਟਿਕ ਅੰਦਾਜ਼ ‘ਚ ਆਏ ਨਜ਼ਰ, ਵੀਡੀਓ ਵਾਇਰਲ

ਇਸ ਵੀਡੀਓ ਵਿੱਚ ਉਹ ਇਕੱਠੇ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਦਰਅਸਲ, ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਡਾ ਦੀ ਸ਼ੂਟਿੰਗ ਲੱਦਾਖ ਵਿੱਚ ਚੱਲ ਰਹੀ ਹੈ। ਫਿਲਮ ਦੇ ਸੈੱਟ ਤੋਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ।

Aamir Khan’s Son Junaid To Make His Debut With YRF’s Film

ਆਮਿਰ ਖਾਨ ਅਤੇ ਕਿਰਨ ਰਾਓ ਦੇ ਤਲਾਕ ਦੇ ਐਲਾਨ ਤੋਂ ਬਾਅਦ ਇਨ੍ਹਾਂ ਦੋਵਾਂ ਦਾ ਇਕ ਡਾਂਸ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਫਿਲਮ ਲਾਲ ਸਿੰਘ ਚੱਡਾ ਦੇ ਸੈੱਟ ਦੀ ਹੈ। ਵੀਡੀਓ ਵਿਚ ਉਹ ਰਵਾਇਤੀ ਲਿਬਾਸ ਵਿਚ ਡਾਂਸ ਕਰਦੀ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਆਮਿਰ ਖਾਨ ਦੇ ਫੈਨ ਕਲੱਬ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ ।

0 Comments
0

You may also like