ਮਨਿੰਦਰ ਬੁੱਟਰ ਦੇ ਨਵੇਂ ਗੀਤ ‘ਇੱਕ ਤੇਰਾ’ ਦਾ ਹੋਇਆ ਐਲਾਨ, ਸਾਹਮਣੇ ਆਇਆ ਪੋਸਟਰ

Written by  Lajwinder kaur   |  August 11th 2019 12:29 PM  |  Updated: August 11th 2019 12:29 PM

ਮਨਿੰਦਰ ਬੁੱਟਰ ਦੇ ਨਵੇਂ ਗੀਤ ‘ਇੱਕ ਤੇਰਾ’ ਦਾ ਹੋਇਆ ਐਲਾਨ, ਸਾਹਮਣੇ ਆਇਆ ਪੋਸਟਰ

ਸਖੀਆਂ ਤੇ ਜਮੀਲਾ ਵਰਗੇ ਗੀਤਾਂ ਦੀ ਸਫ਼ਲਤਾ ਤੋਂ ਬਾਅਦ ਮਨਿੰਦਰ ਬੁੱਟਰ ਬਹੁਤ ਜਲਦ ਆਪਣਾ ਨਵਾਂ ਗੀਤ ‘ਇੱਕ ਤੇਰਾ’ ਲੈ ਕੇ ਆ ਰਹੇ ਹਨ। ਜੀ ਹਾਂ ਜਿਸਦਾ ਪੋਸਟਰ ਸੋਸ਼ਲ ਮੀਡੀਆ ਦੇ ਗਲਿਆਰਿਆਂ ‘ਚ ਛਾਇਆ ਹੋਇਆ ਹੈ। ਮਨਿੰਦਰ ਬੁੱਟਰ ਨੇ ਆਪਣੇ ਨਵੇਂ ਗੀਤ ਦਾ ਐਲਾਨ ਕਰਦੇ ਹੋਏ ਪੋਸਟਰ ਵੀ ਜਾਰੀ ਕਰ ਦਿੱਤਾ ਹੈ। ਇਸ ਪੋਸਟਰ ‘ਚ ਉਨ੍ਹਾਂ ਦੀ ਸ਼ਾਨਦਾਰ ਲੁੱਕ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਇੱਕ ਤੇਰਾ.. ਮੇਰੇ ਤੋਂ ਇੰਤਜ਼ਾਰ ਨਹੀਂ ਹੋ ਰਿਹਾ, ਕੀ ਤੁਸੀਂ ਸਾਰੇ ਤਿਆਰ ਹੋ ਮੇਰੇ ਇੱਕ ਹੋਰ ਗੀਤ ਲਈ?..’

ਹੋਰ ਵੇਖੋ:ਪੰਜਾਬੀ ਫ਼ਿਲਮੀ ਜਗਤ ਵੱਲੋਂ ਦਿੱਤੇ ਕਿਰਦਾਰਾਂ ਲਈ ਕਵਿਤਾ ਕੌਸ਼ਿਕ ਨੇ ਪੋਸਟ ਪਾ ਕੇ ਜ਼ਾਹਿਰ ਕੀਤੇ ਮਨ ਦੇ ਭਾਵ

ਇਸ ਦੇ ਨਾਲ ਹੀ ਉਨ੍ਹਾਂ ਨੇ ਰਿਲੀਜ਼ ਡੇਟ ਵੀ ਦੱਸੀ ਹੈ। ਮਨਿੰਦਰ ਬੁੱਟਰ ਦਾ ਇਹ ਗੀਤ 21 ਅਗਸਤ ਨੂੰ ਦਰਸ਼ਕਾਂ ਦੀ ਝੋਲੀ ਪੈ ਜਾਵੇਗਾ। ਇਸ ਗੀਤ ਨੂੰ ਮਨਿੰਦਰ ਬੁੱਟਰ ਆਪਣੀ ਮਿੱਠੀ ਆਵਾਜ਼ ਦੇ ਨਾਲ ਹੀ ਸ਼ਿੰਗਾਰਿਆ ਹੈ ਤੇ ‘ਇੱਕ ਤੇਰਾ’ ਗਾਣੇ ਦੇ ਬੋਲ ਵੀ ਖ਼ੁਦ ਮਨਿੰਦਰ ਬੁੱਟਰ ਨੇ ਹੀ ਲਿਖੇ ਹਨ। ਇਸ ਗਾਣੇ ਨੂੰ ਮਿਊਜ਼ਿਕ ਦਿੱਤਾ ਹੈ ਨਾਮੀ ਮਿਊਜ਼ਿਕ ਡਾਇਰੈਕਟਰ ਮਿਕਸ ਸਿੰਘ ਨੇ। ਵੀਡੀਓ ਨੂੰ ਡਾਇਰੈਕਟਰ ਗਿਫ਼ਟੀ ਵੱਲੋਂ ਤਿਆਰ ਕੀਤਾ ਗਿਆ ਹੈ।

ਹਾਲ ਹੀ ‘ਚ ਉਨ੍ਹਾਂ ਦਾ ਡਿਊਟ ਸੌਂਗ ‘ਸੌਰੀ’ ਦਰਸ਼ਕਾਂ ਦੇ ਰੁਬਰੂ ਹੋਇਆ ਹੈ, ਜਿਸ ‘ਚ ਉਨ੍ਹਾਂ ਦੇ ਨਾਲ ਨੇਹਾ ਕੱਕੜ ਨਜ਼ਰ ਆਏ। ਨੇਹਾ ਕੱਕੜ ਤੇ ਮਨਿੰਦਰ ਬੁੱਟਰ ਦੇ ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਮੀਡੀਆ ਖ਼ਬਰਾਂ ਦੇ ਅਨੁਸਾਰ ਮਨਿੰਦਰ ਬੁੱਟਰ ਦਾ ਸਖੀਆਂ ਗਾਣਾ ਬਹੁਤ ਜਲਦ ਬਾਲੀਵੁੱਡ ਦੇ ਨਾਮੀ ਡਾਇਰੈਕਟਰ ਕਰਨ ਜੌਹਰ ਦੀ ਫ਼ਿਲਮ ‘ਚ ਸੁਣਨ ਨੂੰ ਮਿਲੇਗਾ। ਇਸ ਤੋਂ ਇਲਾਵਾ ਉਹ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ  ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network