Advertisment

ਨੇਹਾ ਕੱਕੜ ਤੋਂ ਬਾਅਦ ਹੁਣ ਇਸ ਅਦਾਕਾਰਾ ਦਾ ਹੋ ਰਿਹਾ ਵਿਆਹ, ਮਹਿੰਦੀ ਦੀਆਂ ਤਸਵੀਰਾਂ ਵਾਇਰਲ

author-image
By Shaminder
New Update
ਨੇਹਾ ਕੱਕੜ ਤੋਂ ਬਾਅਦ ਹੁਣ ਇਸ ਅਦਾਕਾਰਾ ਦਾ ਹੋ ਰਿਹਾ ਵਿਆਹ, ਮਹਿੰਦੀ ਦੀਆਂ ਤਸਵੀਰਾਂ ਵਾਇਰਲ
Advertisment
ਕਾਜਲ ਅਗਰਵਾਲ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਮਹਿੰਦੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਜਿਸ ‘ਚ ਉਨ੍ਹਾਂ ਦੇ ਹੱਥਾਂ ‘ਤੇ ਮਹਿੰਦੀ ਲੱਗੀ ਹੋਈ ਵੇਖੀ ਜਾ ਸਕਦੀ ਹੈ । ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਕਾਜਲ ਨੇ ਦੁਸ਼ਹਿਰੇ ਦੇ ਮੌਕੇ ‘ਤੇ ਪਹਿਲੀ ਵਾਰ ਆਪਣੇ ਮੰਗੇਤਰ ਦੀ ਫੋਟੋ ਸਾਂਝੀ ਕੀਤੀ ਸੀ ।
Advertisment
kajal kajal ਅਦਾਕਾਰਾ ਕਾਜਲ ਅਗਰਵਾਲ 30 ਅਕਤੂਬਰ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਜਾਣਕਾਰੀ ਮੁਤਾਬਕ ਕਾਜਲ ਅਗਰਵਾਲ ਅਤੇ ਗੌਤਮ ਕਿਚਲੂ ਦੇ ਵਿਆਹ ਦਾ ਸਮਾਰੋਹ ਦੋ ਦਿਨ ਦਾ ਹੋਵੇਗਾ । ਜੋ ਕਿ ਮੁੰਬਈ ‘ਚ ਕੀਤਾ ਜਾਵੇਗਾ । ਪਰ ਇਸ ਵਿਆਹ ‘ਚ ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਪਰਿਵਾਰਿਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ । ਹੋਰ ਪੜ੍ਹੋ :ਹੁਣ ਇਸ ਅਦਾਕਾਰਾ ਨਾਲ ਮੀਕਾ ਸਿੰਘ ਦੀਆਂ ਤਸਵੀਰਾਂ ਹੋਈਆਂ ਵਾਇਰਲ
Advertisment
kajal kajal ਕਾਜਲ ਅਗਰਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਮੰਗਣੀ ਤੇ ਵਿਆਹ ਬਾਰੇ ਦੱਸਿਆ ਹੈ । ਮੰਗਣੀ ‘ਚ ਦੋਵੇਂ ਰਿਵਾਇਤੀ ਲਿਬਾਸਾਂ ‘ਚ ਵਿਖਾਈ ਦਿੱਤੇ । kajal kajal ਦੋਵਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬ੍ਰਾਈਡਲ ਸ਼ਾਵਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।
 
View this post on Instagram
 

? #kajgautkitched ?

A post shared by Kajal Aggarwal (@kajalaggarwalofficial) on

ਦੱਸ ਦਈਏ ਕਿ ਕਾਜਲ ਅਗਰਵਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਕਾਜਲ ਤੇਲਗੂ ਫਿਲਮਾਂ ਦੀ ਵੱਡੀ ਅਦਾਕਾਰਾ ਹੈ ਇਸ ਤੋਂ ਇਲਾਵਾ ਬਾਲੀਵੁੱਡ ਵਿੱਚ ਅਕਸ਼ੇ ਕੁਮਾਰ ਅਤੇ ਰਣਦੀਪ ਹੁੱਡਾ ਵਰਗੇ ਵੱਡੇ ਕਲਾਕਾਰਾਂ ਨਾਲ ਕੰਮ ਕਰ ਚੁੱਕੀ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment