ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਪਹਿਲੀ ਪੋਸਟ,ਕਿਹਾ-'ਤੂੰ ਮੇਰਾ ਹੈ ਔਰ ਤੂੰ ਯਹੀਂ ਹੈ'

written by Lajwinder kaur | October 28, 2021

ਸੋਸ਼ਲ ਮੀਡੀਆ ਅਤੇ ਟੀਵੀ ਜਗਤ ਦੀ ਸਭ ਤੋਂ ਸੁਪਰ ਹਿੱਟ ਜੋੜੀ ਰਹੀ ਹੈ ਸਿਧਾਰਥ ਸ਼ੁਕਲਾ  (Sidharth Shukla) ਅਤੇ ਸ਼ਹਿਨਾਜ਼ ਗਿੱਲ (Shehnaaz Gill) ਦੀ। ਜੀ ਹਾਂ ਦਰਸ਼ਕਾਂ ਵੱਲੋਂ ਹੀ ਇਸ ਜੋੜੀ ਨੂੰ ਸਿੱਡਨਾਜ਼ ਨਾਂਅ ਦਿੱਤਾ ਗਿਆ ਸੀ। ਪਰ 2 ਸਤੰਬਰ ਨੂੰ ਸਿਧਾਰਥ ਸ਼ੁਕਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਸੀ। ਸ਼ਹਿਨਾਜ਼ ਗਿੱਲ ਜਿਸ ਨੂੰ ਸਿਧਾਰਥ ਦੇ ਇਸ ਤਰ੍ਹਾਂ ਅਚਾਨਕ ਚੱਲੇ ਜਾਣ ਤੇ ਬਹੁਤ ਵੱਡਾ ਸਦਮਾ ਲੱਗਿਆ ਸੀ। ਇਹ ਪਹਿਲਾ ਮੌਕਾ ਹੈ ਜਦੋਂ ਸ਼ਹਿਨਾਜ਼ ਗਿੱਲ ਨੇ ਸਿਧਾਰਥ ਸ਼ੁਕਲਾ ਦੀ ਮੌਤ ਬਾਅਦ ਕੁਝ ਪੋਸਟ ਕੀਤਾ ਹੈ।

ਹੋਰ ਪੜ੍ਹੋ : ਸੰਨੀ ਲਿਓਨ ਨੇ ਹਰੇ ਰੰਗ ਦੀ ਸਾੜ੍ਹੀ 'ਚ ਸ਼ੇਅਰ ਕੀਤੀਆਂ ਆਪਣੀਆਂ ਗਲੈਮਰਸ ਤਸਵੀਰਾਂ, 'ਬੇਬੀ ਡੌਲ' ਦਾ ਦੇਸੀ ਲੁੱਕ ਦੇਖ ਕੇ ਪ੍ਰਸ਼ੰਸਕ ਕਰ ਰਹੇ ਨੇ ਤਾਰੀਫਾਂ

Tu Yaheen hai Image Source: Instagram

ਜੀ ਹਾਂ ਸ਼ਹਿਨਾਜ਼ ਗਿੱਲ ਨੇ ਇੱਕ ਸਤੰਬਰ ਤੋਂ ਬਾਅਦ ਕੁਝ ਵੀ ਪੋਸਟ ਨਹੀਂ ਸੀ ਕੀਤਾ । ਉਨ੍ਹਾਂ ਨੇ ਲਗਪਗ ਦੋ ਮਹੀਨਿਆਂ ਤੋਂ ਬਾਅਦ ਆਪਣਾ ਇੰਸਟਾਗ੍ਰਾਮ ਅਕਾਉਂਟ ਐਕਟਿਵ ਕੀਤਾ ਹੈ। ਉਹ ਆਪਣੇ ਖ਼ਾਸ ਦੋਸਤ ਸਿਧਾਰਥ ਸ਼ੁਕਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਗੀਤ ਲੈ ਕੇ ਆ ਰਹੀ ਹੈ। ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਤੂੰ ਮੇਰਾ ਹੈ ਔਰ ਤੂੰ ਯਹੀਂ ਹੈ.....#Sidharthshukla '। ਜੀ ਹਾਂ ਉਹ ‘ਤੂੰ ਯਹੀਂ ਹੈ’ (Tu Yaheen Hai, ) ਟਾਈਟਲ ਹੇਠ ਗੀਤ ਲੈ ਕੇ ਆ ਰਹੀ ਹੈ। ਇਹ ਪੋਸਟ ਕੁਝ ਹੀ ਸਮੇਂ 'ਚ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਗਈ ਹੈ।

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਫੁੱਫੜ ਜੀ’ ਦਾ ਟ੍ਰੇਲਰ ਹੋਇਆ ਰਿਲੀਜ਼, ਬਿੰਨੂ ਢਿੱਲੋਂ ਤੇ ਗੁਰਨਾਮ ਭੁੱਲਰ ਦੀ ਫਸੀ ਇੱਕ-ਦੂਜੇ ਦੇ ਨਾਲ ‘ਗਰਾਰੀ’

feature image of shehnaaz and sidharth last song adhura poster come out Image Source: Instagram

ਦੱਸ ਦਈਏ ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਦੀ ਜੋੜੀ ਬਿੱਗ ਬੌਸ ਸੀਜ਼ਨ 13 ‘ਚ ਬਣੀ ਸੀ। ਜਿਸ ਤੋਂ ਬਾਅਦ ਦੋਵੇਂ ਜਣੇ ਇਕੱਠੇ ‘Bhula Dunga’ ਅਤੇ Shona Shona ਮਿਊਜ਼ਿਕ ਵੀਡੀਓਜ਼ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਹਾਲ ਹੀ ‘ਚ ਦੋਵੇਂ ਦਾ ਅਖੀਰਲਾ ਗੀਤ ਹੈਬਿਟ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

 

 

View this post on Instagram

 

A post shared by Shehnaaz Gill (@shehnaazgill)

You may also like