Advertisment

ਵਿਆਹ ਤੋਂ ਬਾਅਦ ਨੇਹਾ ਕੱਕੜ ਨੇ ਬਦਲਿਆ ਆਪਣਾ ਨਾਂਅ, ਸੋਸ਼ਲ ਮੀਡੀਆ ‘ਤੇ ਖੁਲਾਸਾ

author-image
By Shaminder
New Update
ਵਿਆਹ ਤੋਂ ਬਾਅਦ ਨੇਹਾ ਕੱਕੜ ਨੇ ਬਦਲਿਆ ਆਪਣਾ ਨਾਂਅ, ਸੋਸ਼ਲ ਮੀਡੀਆ ‘ਤੇ ਖੁਲਾਸਾ
Advertisment
ਗਾਇਕਾ ਨੇਹਾ ਕੱਕੜ ਜਿਨ੍ਹਾਂ ਦਾ ਬੀਤੇ ਦਿਨੀਂ
Advertisment
ਰੋਹਨਪ੍ਰੀਤ ਦੇ ਨਾਲ ਵਿਆਹ ਹੋਇਆ ਹੈ । ਵਿਆਹ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਨਾਮ ਦੇ ਨਾਲ ‘ਮਿਸੇਜ਼ ਸਿੰਘ’ ਲਗਾਉਂਦੇ ਹੋਏ ਇਸ ਦਾ ਆਫੀਸ਼ੀਅਲ ਐਲਾਨ ਕੀਤਾ ।ਨੇਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਨੇਹਾ ਕੱਕੜ(ਮਿਸੇਜ਼ ਸਿੰਘ)’ ਨੇਹਾ ਨੇ 24 ਅਕਤੂਬਰ ਨੂੰ ਪਰਿਵਾਰ ਵਾਲਿਆਂ ਅਤੇ ਦੋਸਤਾਂ ਦੀ ਮੌਜੂਦਗੀ ‘ਚ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਸੀ । neha kakkar and rohan neha kakkar and rohan ਵਿਆਹ ਦੀਆਂ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਨੇਹਾ ਅਤੇ ਰੋਹਨਪ੍ਰੀਤ ਦਾ ਅੰਦਾਜ਼ ਹਰ ਕਿਸੇ ਨੂੰ ਪਸੰਦ ਆਇਆ ਸੀ । ਇਸ ਵਿਆਹ ਸਮਾਰੋਹ ‘ਚ ਪੰਜਾਬੀ ਇੰਡਸਟਰੀ ਦੀਆਂ ਮੰਨੀਆਂ ਪ੍ਰਮੰਨੀਆਂ ਹਸਤੀਆਂ ਮੌਜੂਦ ਸਨ । ਹੋਰ ਪੜ੍ਹੋ : ਨੇਹਾ ਕੱਕੜ ਦਾ ਵਿਆਹ ਵਾਲਾ ਲਹਿੰਗਾ ਦੇਖਕੇ ਲੋਕ ਕਹਿ ਰਹੇ ਸਨ ਕਾਪੀ ਕੈਟ, ਨੇਹਾ ਨੇ ਦਿੱਤਾ ਠੋਕਵਾਂ ਜਵਾਬ
Advertisment
Neha-kakkar Neha-kakkar ਜਿਨ੍ਹਾਂ ਨੇ ਵਿਆਹ ਸਮਾਰੋਹ ‘ਚ ਪਹੁੰਚ ਕੇ ਖੂਬ ਰੌਣਕਾਂ ਲਗਾਈਆਂ ਸਨ । ਇਸ ਵਿਆਹ ਸਮਾਰੋਹ ਦੌਰਾਨ ਪੰਜਾਬੀ ਗਾਇਕਾ ਅਫਸਾਨਾ ਖ਼ਾਨ, ਕੌਰ ਬੀ, ਮਨਕਿਰਤ ਔਲਖ ਸਣੇ ਕਈ ਹਸਤੀਆਂ ਪਹੁੰਚੀਆਂ ਸਨ । neha kakkar ਇਸ ਦੇ ਨਾਲ ਹੀ ਜੱਸ ਮਾਣਕ ਨੇ ਵੀ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ । ਜਿਸ ਦੀਆਂ ਕੁਝ ਤਸਵੀਰਾਂ ਵੀ ਗਾਇਕਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । neha neha
Advertisment

Stay updated with the latest news headlines.

Follow us:
Advertisment
Advertisment
Latest Stories
Advertisment