Advertisment

ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ ‘ਨੋ ਮੌਰ ਛੜਾ’, ਵਿਆਹ ਦਾ ਵੀਡੀਓ ਕੀਤਾ ਸਾਂਝਾ

author-image
By Shaminder
New Update
ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ ‘ਨੋ ਮੌਰ ਛੜਾ’, ਵਿਆਹ ਦਾ ਵੀਡੀਓ ਕੀਤਾ ਸਾਂਝਾ
Advertisment
ਪਰਮੀਸ਼ ਵਰਮਾ (Parmish Verma) ਅਤੇ ਗੁਰਲੇਜ ਅਖਤਰ
Advertisment
(Gurlej Akhtar) ਦਾ ਨਵਾਂ ਗੀਤ ‘ਨੋ ਮੌਰ ਛੜਾ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਲਾਡੀ ਚਹਿਲ ਨੇ ਲਿਖੇ ਹਨ ਜਦੋਂਕਿ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ । ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਗਾਇਕ ਨਜ਼ਰ ਆ ਰਹੇ ਹਨ । ਗੀਤ ‘ਚ ਪਰਮੀਸ਼ ਵਰਮਾ ਦੀ ਵਾਈਫ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਬੀਤੇ ਦਿਨੀਂ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ । Parmish And Geet - image From Parmish verma Song ਹੋਰ ਪੜ੍ਹੋ : ਅਰਪਿਤਾ ਖ਼ਾਨ ਨੇ ਪਤੀ ਆਯੁਸ਼ ਸ਼ਰਮਾ ਨੂੰ ਜਨਮ ਦਿਨ ‘ਤੇ ਦਿੱਤੀ ਵਧਾਈ, ਤਸਵੀਰ ਕੀਤੀ ਸਾਂਝੀ ਪਰਮੀਸ਼ ਵਰਮਾ ਦੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਪਹੁੰਚ ਕੇ ਖੂਬ ਰੌਣਕਾਂ ਲਗਾਈਆਂ ਸਨ । ਇਹ ਜੋੜੀ ਕਾਫੀ ਖੂਬਸੂਰਤ ਲੱਗ ਰਹੀ ਹੈ । ਪਰ ਇਸ ਵਿਆਹ ਦੇ ਦੌਰਾਨ ਸ਼ੈਰੀ ਮਾਨ ਕਾਫੀ ਨਰਾਜ਼ ਹੋ ਗਏ ਸਨ । Parmish -min image From Parmish verma Song ਉਨ੍ਹਾਂ ਦਾ ਕਹਿਣਾ ਸੀ ਕਿ ਵਿਆਹ ‘ਚ ਉਨ੍ਹਾਂ ਦੀ ਆਉ ਭਗਤ ਨਹੀਂ ਹੋਈ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਸਕਿਓਰਿਟੀ ਗਾਰਡ ਨੇ ਰੱਖਵਾ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਦੇ ਨਾਲ ਆਪਣੀ ਨਰਾਜ਼ਗੀ ਜਤਾਈ ਸੀ । ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਰੌਕੀ ਮੈਂਟਲ, ਸਿੰਘਮ, ਜਿੰਦੇ ਮੇਰੀਏ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਗੀਤਾਂ ਦੇ ਨਾਲ-ਨਾਲ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment