ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਬੇਟੀ ਆਰਾਧਿਆ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ, ਹਸਪਤਾਲ ’ਚੋਂ ਹੋਈ ਛੁੱਟੀ

written by Rupinder Kaler | July 27, 2020 06:18pm

ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਤੋਂ ਡਿਸਚਾਰਜ ਹੋ ਗਈਆਂ ਹਨ। ਐਸ਼ਵਰਿਆ ਤੇ ਆਰਾਧਿਆ ਦੋਵਾਂ ਨੂੰ ਨਾਨਾਵਤੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਦੋਵੇਂ ਆਪਣੇ ਘਰ ਵਿੱਚ ਪਹੁੰਚ ਗਈਆਂ ਹਨ। ਹਾਲਾਂਕਿ, ਅਜੇ ਇਹ ਸਾਫ ਨਹੀਂ ਹੋਇਆ ਕਿ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ।

https://www.instagram.com/p/B94J9eNJfPB/

ਪਰ ਖ਼ਬਰਾਂ ਦੀ ਮੰਨੀਏ ਤਾਂ ਦੋਵਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਐਸ਼ ਤੇ ਅਰਾਧਿਆ ਬਾਰੇ ਅਭਿਸ਼ੇਕ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਤੇ ਨਾਲ ਹੀ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਦੱਸ ਦਈਏ ਕਿ 12 ਜੁਲਾਈ ਨੂੰ ਐਸ਼ਵਰਿਆ ਤੇ ਆਰਾਧਿਆ ਦੀ ਰਿਪੋਰਟ ਪੌਜ਼ੇਟਿਵ ਆਈ ਸੀ।

https://twitter.com/juniorbachchan/status/1287697590000132103

ਇਸ ਤੋਂ ਬਾਅਦ ਐਸ਼ਵਰਿਆ ਤੇ ਆਰਾਧਿਆ ਹੋਮ ਕੁਆਰੰਟੀਨ ਕੀਤਾ ਗਿਆ ਸੀ ਪਰ ਦੋਵਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 17 ਜੁਲਾਈ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

https://www.instagram.com/p/B8vGxjZpUXr/

You may also like