ਅਖਿਲ ਦੇ ਆਉਣ ਵਾਲੇ ਨਵੇਂ ਗੀਤ ‘Paagla’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਅਖਿਲ ਤੇ ਅਵਨੀਤ ਕੌਰ ਦੀ ਜੋੜੀ

written by Lajwinder kaur | June 25, 2021

ਪੰਜਾਬੀ ਮਿਊਜ਼ਿਕ ਜਗਤ ਦੇ ਮਿੱਠੀ ਆਵਾਜ਼ ਵਾਲੇ ਗਾਇਕ ਅਖਿਲ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਪਾਗਲਾ (Paagla) ਟਾਈਟਲ ਹੇਠ ਉਹ ਮਿੱਠਾ ਜਿਹਾ ਗੀਤ ਲੈ ਕੇ ਆ ਰਹੇ ਨੇ। ਜਿਸ ਕਰਕੇ ਗੀਤ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।

AKHIL-Avneet-Paagla Image Source: Instagram

ਹੋਰ ਪੜ੍ਹੋ :  ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਨਵੇਂ ਗੀਤ ‘little star’ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਬੀ ਪਰਾਕ ਨੇ ਸਾਂਝਾ ਕੀਤਾ ‘ਫਿਲਹਾਲ 2’ ਦਾ ਨਵਾਂ ਪੋਸਟਰ, ਵੀਡੀਓ ‘ਚ ਨਜ਼ਰ ਆਉਣਗੇ ਅਕਸ਼ੇ ਕੁਮਾਰ, ਨੂਪੁਰ ਸੈਨਨ ਤੇ ਐਮੀ ਵਿਰਕ

singer akhil and avneet kaur upcoming song paagla teaser Image Source: youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਉਹ Raj Fatehpur ਨੇ ਲਿਖੇ ਨੇ ਤੇ ਮਿਊਜ਼ਿਕ ਸੰਨੀ ਵਿਕ ਦਾ ਹੈ। ਇਸ ਗੀਤ ‘ਚ ਅਖਿਲ ਦੇ ਨਾਲ ਫੀਚਰਿੰਗ ਕਰਦੇ ਹੋਈ ਨਜ਼ਰ ਆਵੇਗੀ ਮਾਡਲ ਅਵਨੀਤ ਕੌਰ । Desi Music Factory ਦੇ ਯੂਟਿਊਬ ਚੈਨਲ ਉੱਤੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਇਹ ਪੂਰਾ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ।

AKHIL Image Source: Instagram

ਜੇ ਗੱਲ ਕਰੀਏ ਅਖਿਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਅਖਿਲ ਉਨ੍ਹਾਂ ਪੰਜਾਬੀ ਗਾਇਕਾਂ ‘ਚੋਂ ਇੱਕ ਨੇ ਜੋ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ। ਸੋਸ਼ਲ ਮੀਡੀਆ ਉੱਤੇ ਅਖਿਲ ਦੀ ਚੰਗੀ ਫੈਨ ਫਾਲਵਿੰਗ ਹੈ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

0 Comments
0

You may also like